ਭੋਗਪੁਰ 24 ਅਕਤੂਬਰ (ਸੁਖਵਿੰਦਰ ਜੰਡੀਰ) ਭੋਗਪੁਰ ਨਜਦੀਕ ਪਿੰਡ ਜੰਡੀਰਾਂ ਵਿਖੇ ਅਮਰਜੀਤ ਕੌਰ ਦੀ ਅੰਤਿਮ ਅਰਦਾਸ ਮੋਕੇ ਵੱਖ-ਵੱਖ ਲੀਡਰ ਸਹਿਬਾਨ ਪਹੁੰਚੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਅਮਰਜੀਤ ਕੌਰ ਦੇ ਸਪੁੱਤਰ ਚਰਨਜੀਤ ਸਿੰਘ ਤੇ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਮਰਜੀਤ ਕੌਰ ਜੋ ਕਿ ਜੀਵਨ ਯਾਤਰਾ ਨੂੰ ਪੂਰਾ ਕਰਦੇ ਹੋਏ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਹਨ ਉਨਾਂ ਨੇ ਆਪਣੇ ਜੀਵਨ ਦੇ ਵਿੱਚ ਧਾਰਮਿਕ ਅਸਥਾਨਾਂ ਦੀ ਬਹੁਤ ਸੇਵਾ ਕੀਤੀ, ਬੀਬੀ ਅਮਰਜੀਤ ਕੌਰ ਨੇ ਆਪਣੀ ਨੇਕ ਕਮਾਈ ਵਿੱਚੋਂ ਗੁਰੂ ਘਰ ਵਾਸਤੇ ਬਹੁਤ ਯੋਗਦਾਨ ਪਾਇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਹਨਾਂ ਨੇ ਆਪਣੇ ਜੀਵਨ ਦੇ ਵਿੱਚ ਗਰੀਬ ਲੋਕਾਂ ਦੀ ਵੀ ਬਹੁਤ ਮਦਦ ਕੀਤੀ ਅਤੇ ਅੱਜ ਉਨ੍ਹਾਂ ਦਾ ਅਚਾਨਕ ਵਿਛੋੜਾ ਦੇ ਜਾਣਾ ਬਹੁਤ ਵੱਡਾ ਘਾਟਾ ਹੈ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਇਸ ਮੌਕੇ ਤੇ ਪਹੁੰਚੇ ਇੰਪਲਾਈਜ਼ ਐਡ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਸਿੰਘ, ਸ੍ਰੀ ਦਵਿੰਦਰ ਸਿੰਘ ਦਵਾਖਰੀ, ਦੀਦਾਰ ਸਿੰਘ ਡੱਲੀ, ਸੁਖਵਿੰਦਰ ਸੈਣੀ ਪੱਤਰਕਾਰ, ਪ੍ਰਕਾਸ਼ ਸਿੰਘ ਕਾਰਜਕਾਰੀ ਪ੍ਰਧਾਨ, ਬਲਵੀਰ ਸਿੰਘ ਮੀਤ-ਪ੍ਰਧਾਨ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ