ਸ਼ਾਹਪੁਰ ਕੰਢੀ 29 ਅਕਤੂਬਰ (ਸੁਖਵਿੰਦਰ ਜੰਡੀਰ) ਸਰਕਾਰੀ ਹਾਈ ਸਕੂਲ ਸ਼ਾਹਪੁਰ ਕੰਡੀ ਵਿੱਚ ਮਾਨਯੋਗ ਜੱਜ ਸਰਦਾਰ ਰਜਿੰਦਰਪਾਲ ਸਿੰਘ ਚੀਮਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਜੀ ਦੀ ਅਗਵਾਈ ਵਿੱਚ ਕਨੂੰਨੀ ਸਹਾਇਤਾ ਦੇਣ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਮੌਕੇ ਤੇ ਸਕੂਲ ਦੀ ਹੈੱਡ ਮਿਸਟਰੈਸ ਸ੍ਰੀਮਤੀ ਰੇਨੂੰ ਸੈਣੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਸ਼ੁਰੂਆਤ ਵਿੱਚ ਮਾਨਯੋਗ ਜੱਜ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਨੂੰਨੀ ਸੇਵਾਵਾਂ ਅਤੇ ਸੁਵਿਧਾਵਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਮੁਹਈਆ ਕਰਵਾਈ ਗਈ ਇਸ ਤੋਂ ਇਲਾਵਾ ਸਮਾਜਿਕ ਕੁਰੀਤੀਆਂ ਤੋਂ ਪੀੜਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਸਮਾਜ ਵਿੱਚ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ । ਇਸ ਮੌਕੇ ਤੇ ਸ੍ਰੀ ਸੁਭਾਸ਼ ਕੁਮਾਰ ਸਾਬਕਾ ਬਲਾਕ ਪ੍ਰਾਇਮਰੀ ਅਫਸਰ ਕਮ ਸਟੇਟ ਪ੍ਰਾਜੈਕਟ ਪੰਜਾਬ ਗੌਰਮਿੰਟ ਪ੍ਰਾਇਮਰੀ ਟੀਚਰ ਐਸੋਸੀਏਸ਼ਨ ਵੱਲੋਂ ਗੁਣਵੱਤਾ ਸਿੱਖਿਆ ਬਾਰੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਇਸ ਤੋਂ ਇਲਾਵਾ ਸ੍ਰੀ ਜੋਗਿੰਦਰ ਪਾਲ ਲੀਗਲ ਐਡਵਾਈਜ਼ਰ ਵੱਲੋਂ ਵੀ ਪੋਕਸੋ ਐਕਟ ਜੇ ਜੀ ਵੀ ਐਕਟ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਤੇ ਮਾਨਯੋਗ ਜੱਜ ਸਾਹਿਬ ਦੀ ਹਾਜ਼ਰੀ ਵਿੱਚ ਇੱਕ ਪ੍ਰਭਾਵਸ਼ਾਲੀ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਭਾਗ ਲਿਆ । ਇਸ ਮੌਕੇ ਸਕੂਲ ਦੀ ਹੈੱਡ ਮਿਸਟ੍ਰੈੱਸ ਰੇਨੂੰ ਸੈਣੀ ਵੱਲੋਂ ਪ੍ਰੋਗਰਾਮ ਪ੍ਰਤੀ ਉਤਸ਼ਾਹ ਪ੍ਰਗਟ ਕੀਤਾ ਗਿਆ ਅਤੇ ਮੌਕੇ ਤੇ ਹੈੱਡ ਮਿਸਟਰੈਸ ਰੇਨੂੰ ਸੈਣੀ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਤੇ ਸਕੂਲ ਸਟਾਫ ਸ੍ਰੀ ਪ੍ਰਸ਼ੋਤਮ ਲਾਲ, ਪਰਦੀਪ ਕੁਮਾਰ, ਮੋਹਨ ਲਾਲ, ਨਰਿੰਦਰ ਸਿੰਘ, ਸਤਪਾਲ ਸਿੰਘ, ਕੁਮਾਰੀ ਸਵਿਤਰੀ, ਪੂਨਮ ਸ਼ਰਮਾ, ਪਰਮਜੀਤ ਕੌਰ, ਜੈਸਲੀਨ ਕੌਰ, ਸੁਨੀਤਾ ਠਾਕੁਰ, ਮੁਕੇਸ਼ ਰਾਣੀ, ਮਿਸ ਸਾਕਸ਼ੀ, ਮਿਸ ਸਾਰੀਕਾ, ਨਿਸ਼ਾ ਡੋਗਰਾ, ਸਰਦਾਰ ਗੁਰਿੰਦਰ ਸਿੰਘ ਅਤੇ ਹੋਰ ਲੋਕ ਵੀ ਮੌਜ਼ਦ ਰਹੇ ।
Author: Gurbhej Singh Anandpuri
ਮੁੱਖ ਸੰਪਾਦਕ