ਸ਼ਾਹਪੁਰਕੰਢੀ 29 ਅਕਤੂਬਰ (ਸੁਖਵਿੰਦਰ ਜੰਡੀਰ) ਹਲਕਾ ਸੁਜਾਨਪੁਰ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਦੇਣ ਲਈ ਧਾਰਕਲਾ ਬੀਡੀਪੀਓ ਦਫ਼ਤਰ ਵਿੱਚ ਜਨ ਸੇਵਾ ਕੈਂਪ ਲਗਾਇਆ ਗਿਆ ਇਸ ਜਨ ਸੇਵਾ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਤੇ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਤੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਇਸ ਕੈਂਪ ਵਿਚ ਖਾਸ ਤੌਰ ਤੇ ਸੈਕਟਰੀ ਇੰਡੀਅਨ ਯੂਥ ਕਾਂਗਰਸ ਹਰਸਿਮਰਨ ਬਾਜਵਾ ਪਹੁੰਚੇ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਹਰਸਿਮਰਨ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ ਪਰ ਬਹੁਤ ਸਾਰੇ ਲੋਕ ਪੂਰੀ ਜਾਣਕਾਰੀ ਨਾ ਹੋਣ ਕਾਰਨ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਲੈ ਪਾਉਂਦੇ ਤੇ ਨਾ ਹੀ ਸਰਕਾਰੀ ਦਫਤਰਾਂ ਵਿਚ ਜਾ ਕੇ ਇਸ ਬਾਰੇ ਜਾਣਕਾਰੀ ਹਾਸਿਲ ਕਰਦੇ ਹਨ ਇਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੱਖ ਵੱਖ ਥਾਵਾਂ ਤੇ ਜਨ ਸੇਵਾ ਕੈਂਪ ਲਗਾਏ ਜਾ ਰਹੇ ਹਨ ਬਾਜਵਾ ਨੇ ਦੱਸਿਆ ਕਿ ਇਸ ਕੈਂਪ ਵਿਚ ਵੀ ਹਲਕਾ ਸੁਜਾਨਪੁਰ ਦੇ ਧਾਰ ਬਲਾਕ ਦੇ ਲੋਕਾਂ ਨੇ ਵੱਖ ਵੱਖ ਵਿਭਾਗਾਂ ਤੋਂ ਕਈ ਸਰਕਾਰੀ ਸਕੀਮਾਂ ਦਾ ਲਾਭ ਲਿਆ ਇਸ ਦੇ ਨਾਲ ਹੀ ਬਾਜਵਾ ਨੇ ਦੱਸਿਆ ਕਿ ਅੱਗੇ ਵੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ