ਭੋਗਪੁਰ 30 ਅਕਤੂਬਰ (ਸੁਖਵਿੰਦਰ ਜੰਡੀਰ) ਭੋਗਪੁਰ ਨਜ਼ਦੀਕ ਟਾਂਡਾ ਵਿਖੇ ਸ੍ਰੀ ਕੁਲਵੰਤ ਸਿੰਘ ਹੀਰ ਪੁਲਿਸ ਕਪਤਾਨ ਹੁਸ਼ਿਆਰਪੁਰ ਐੱਸ ਪੀ ਰਵਿੰਦਰਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਨ ਤਿਉਹਾਰ ਨੂੰ ਸੁਰੱਖਿਅਤ ਬਣਾਉਣ ਲਈ ਚਲਾਇਆ ਗਿਆ ਤਲਾਸ਼ੀ ਅਭਿਆਨ ਜਾਰੀ ਰੱਖਦੇ ਹੋਏ ਸ੍ਰੀ ਰਾਜ ਕੁਮਾਰ ਡੀਐੱਸਪੀ ਸਬ ਡਿਵੀਜ਼ਨ ਟਾਂਡਾ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਹੇਠ ਏ ਐੱਸ ਆਈ ਅਨਿਲ ਕੁਮਾਰ ਅਤੇ ਸਾਥੀ ਅਫ਼ਸਰ ਕਰਮਚਾਰੀਆਂ ਨੇ ਬੱਸ ਸਟੈਂਡ ਰੇਲਵੇ ਸਟੇਸ਼ਨ ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ।ਜੋ ਕਿ ਆਉਣ ਵਾਲੇ ਤਿਉਹਾਰ ਦੀਪਾਵਲੀ ਨੂੰ ਸੁਰੱਖਿਅਤ ਬਣਾਉਣ ਲਈ ਚਲਾਇਆ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸ਼ਰਾਰਤੀ ਅਨਸਰਾਂ ਤੋਂ ਸੁਰੱਖਿਅਤ ਰੱਖਣ ਲਈ ਡੀ ਐੱਸ ਪੀ ਰਾਜ ਕੁਮਾਰ ਨੇ ਪੁਲਿਸ ਟੀਮ ਨੂੰ ਅਲਰਟ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਪਬਲਿਕ ਦੀ ਸੁਰੱਖਿਆ ਕਰਨਾ ਸਾਡਾ ਪਹਿਲਾ ਫ਼ਰਜ਼ ਹੈ।ਡੀ ਐੱਸ ਪੀ ਰਾਜ ਕੁਮਾਰ ਅਤੇ ਏ ਐੱਸ ਆਈ ਅਨਿਲ ਕੁਮਾਰ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਰਾਰਤ ਨਹੀਂ ਕਰਨ ਦੇਵਾਂਗੇ।ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਫਡ਼ਿਆ ਗਿਆ ਤਾਂ ਉਸ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।