ਭੋਗਪੁਰ 30 ਅਕਤੂਬਰ ( ਸੁਖਵਿੰਦਰ ਜੰਡੀਰ ) ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ,ਜਿਨ੍ਹਾਂ ਦੀ ਸਰਕਾਰ ਇਸ ਵਕਤ ਬਹੁਤ ਹੀ ਅੱਛੇ ਢੰਗ ਦੇ ਨਾਲ ਚੱਲ ਰਹੀ ਹੈ। ਚਰਨਜੀਤ ਸਿੰਘ ਚੰਨੀ ਗ਼ਰੀਬ ਲੋਕਾਂ ਦੇ ਮਸੀਹਾ ਬਣ ਕੇ ਗ਼ਰੀਬਾਂ ਦੀ ਮਦਦ ਕਰ ਰਹੇ ਹਨ।ਕਾਂਗਰਸ ਦੇ ਸੀਨੀਅਰ ਨੇਤਾ ਅਸ਼ਵਨ ਭੱਲਾ ਨੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਰ ਵਰਗ ਨੂੰ ਖੁਸ਼ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਬੜੇ ਹੀ ਸੁਚੱਜੇ ਢੰਗ ਦੇ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ । ਮੁੱਖ ਮੰਤਰੀ ਚੰਨੀ ਵੱਲੋਂ ਮੁਲਜ਼ਮਾਂ ਦੀ ਪੇ ਕਮਿਸ਼ਨ ਦੇ ਸਬੰਧ ਵਿਚ ਵੀ ਬਿਆਨ ਦਿੱਤਾ ਗਿਆ ਹੈ ਕਿਹਾ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੱਤੇ ਜਾਣਗੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁਲਾਜ਼ਮ ਵੀ ਪੰਜਾਬ ਦਾ ਜ਼ਿੰਮੇਵਾਰ ਹਿੱਸਾ ਹੈ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਮਿਲਣੇ ਜ਼ਰੂਰੀ ਸਨ ਅਸ਼ਵਨ ਭੱਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚੰਨੀ ਸਰਕਾਰ ਤੋਂ ਬਹੁਤ ਜ਼ਿਆਦਾ ਆਸਾਂ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਦੁਬਾਰਾ ਫਿਰ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਹੋਣਗੇ ਇਸ ਮੌਕੇ ਤੇ ਅਸ਼ਵਨ ਭੱਲਾ ਦੇ ਨਾਲ ਹੋਰ ਆਗੂ ਵੀ ਮਾਜ਼ੂਦ ਸਨ , ਅਸ਼ਵਨ ਭੱਲਾ ਇਸ ਵਾਰ ਨਕੋਦਰ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਇਲੈਕਸ਼ਨ ਲੜ ਰਹੇ ਹਨ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਅਸ਼ਵਨ ਭੱਲਾ ਭਾਰੀ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕਰਨ ਗੇ ਕਿਉਂਕਿ ਅਸ਼ਵਨ ਭੱਲਾ ਦਿਨ ਰਾਤ ਇੱਕ ਕਰ ਕੇ ਮਿਹਨਤ ਕਰ ਰਹੇ ਹਨ ਅਤੇ ਗ਼ਰੀਬ ਲੋਕਾਂ ਦੇ ਮਸੀਹਾ ਬਣੇ ਹੋਏ ਹਨ