ਨੱਥੂਵਾਲਾ ਗਰਬੀ/ਬਾਘਾਪੁਰਾਣਾ 2 ਨਵੰਬਰ (ਰਾਜਿੰਦਰ ਸਿੰਘ ਕੋਟਲਾ)- ਪਿਛਲੇ ਲੰਮੇ ਸਮੇ ਤੋਂ ਸੰਗਤਾਂ ਨੂੰ ਧਾਰਮਿਕ ਗੁਰਧਾਮਾਂ ਦੇ ਮੁਫਤ ਦਰਸ਼ਨ ਕਰਵਾ ਰਹੇ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਮੁਫਤ ਦਰਸ਼ਨ ਕਰਵਾਏ ਗਏ ਹਨ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਇਕਬਾਲ ਸਿੰਘ ਜੀ ਨੇ ਦੱਸਿਆ ਕਿ ਪਿਛਲੇ ਦਿਨੀ ਸ਼੍ਰੀ ਗੁਰੁੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ 60 ਦੇ ਕਰੀਬ ਸੰਗਤਾਂ ਨੂੰ ਮੁਫਤ ਯਾਤਰਾ ਕਰਵਾਈ ਗਈ।ਸੰਗਤਾਂ ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਜੀ, ਗੁਰਦੁਆਰਾ ਮਾਤਾ ਕੌਲ ਸਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰਦੁਆਰਾ ਸ਼੍ਰੀ ਗੁਰੁੂ ਗ੍ਰੰਥ ਸਾਹਿਬ ਭਵਨ, ਗੁਰਦੁਆਰਾ ਈਸ਼ਰਧਾਮ ਸਾਹਿਬ ਆਦਿ ਗੁਰੂਘਰਾਂ ਦੇ ਦਰਸ਼ਨ ਕਰਵਾਏ ਗਏ ਅਤੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਤੇ ਬਾਬਾ ਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੁੂ ਵਾਲੇ ਬਨਣ ਅਤੇ ਵੱਧ ਤੋਂ ਵੱਧ ਗੁਰਬਾਣੀ ਪੜਨ, ਸੁਨਣ ਬਾਰੇ ਪ੍ਰੇਰਿਤ ਕੀਤਾ ਗਿਆ।ਜਿਕਰਯੋਗ ਹੈ ਕਿ ਸੰਤ ਬਾਬਾ ਇਕਬਾਲ ਸਿੰਘ ਜੀ ਸਮੇ ਸਮੇ ਤੇ ਪੰਜਾਂ ਤਖਤ ਸਾਹਿਬਾਨਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਧਾਰਮਿਕ ਸਥਾਨਾਂ ਦੀ ਸੰਗਤਾਂ ਨੂੰ ਮੁਫਤ ਯਾਤਰਾ ਕਰਵਾਉਦੇ ਰਹਿੰਦੇ ਹਨ।ਇਲਾਕੇ ਦੀਆਂ ਸੰਗਤਾਂ ਦੇ ਦਿਲਾਂ ਵਿੱਚ ਬਾਬਾ ਇਕਬਾਲ ਸਿੰਘ ਦਾ ਵੱਡੇ ਪੱਧਰ ਤੇ ਮਾਣ ਸਨਮਾਨ ਕੀਤਾ ਗਿਆ।
Author: Gurbhej Singh Anandpuri
ਮੁੱਖ ਸੰਪਾਦਕ