ਜੁਗਿਆਲ 5 ਨਵੰਬਰ (ਸੁਖਵਿੰਦਰ ਜੰਡੀਰ)ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਮਹਾਰਾਜ ਜੀ ਦਾ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਨੂੰ ਰਿਹਾ ਕਰਵਾਉਣਾ ਬੰਦੀ ਛੋੜ ਦਿਵਸ ਭੋਗਪੁਰ ਦੇ 6 ਨੰਬਰ ਵਾਰਡ ਗੁਰੂਦਵਾਰਾ ਗੁਰਮਤਿ ਪ੍ਰਚਾਰ ਵਿਖੇ ਬੜੀ ਹੀ ਸ਼ਰਧਾ ਅਤੇ ਭਾਵਨਾ ਦੇ ਨਾਲ਼ ਮਨਾਇਆ ਗਿਆ ਇਸ ਮੌਕੇ ਤੇ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ਗੁਰੂ ਘਰ ਦੇ ਵਿੱਚ ਦੀਪ ਮਾਲਾ ਕੀਤੀ ਗਈ ਅਤੇ ਕੀਰਤਨ ਦਰਬਾਰ ਸਜਾਏ ਗਏ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ ਹਜੂਰੀ ਰਾਗੀ ਭਾਈ ਦਲਬੀਰ ਸਿੰਘ ਜੀ, ਭਾਈ ਗੁਰਦਿਆਲ ਸਿੰਘ ਜੀ, ਭਾਈ ਪਰਮਜੀਤ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ, ਅਤੇ ਹੈਡ ਗ੍ਰੰਥੀ ਭਾਈ ਗੁਰਨਾਮ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਇਸ ਮੌਕੇ ਤੇ ਭਾਈ ਕਰਨੈਲ ਸਿੰਘ ਜੀ ਪਰਧਾਨ, ਮਹਿੰਦਰ ਸਿੰਘ ਜੀ ਸਕੇੈੈਟਰੀ, ਗੁਰਦੇਵ ਸਿੰਘ ਜੀ ਖ਼ਜ਼ਾਨਚੀ, ਗੁਰਦਿਆਲ ਸਿੰਘ ਰਸੀਆ ਸੀਨੀਅਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ