ਭੋਗਪੁਰ 6 ਨਵੰਬਰ (ਸੁਖਵਿੰਦਰ ਜੰਡੀਰ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਜੀਤ ਲਾਲ ਭੱਟੀ ਅਤੇ ਗੁਰਵਿੰਦਰ ਸਿੰਘ ਸਗਰਾਂਵਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਪਿਛਲੇ ਦਸ ਸਾਲ ਪੰਜਾਬ ਤੇ ਰਾਜ ਕੀਤਾ। ਉਨ੍ਹਾਂ ਨੇ ਕਿਹਾ ਅਕਾਲੀ ਸਰਕਾਰ ਨੇ ਪਿਛਲੇ ਦੱਸ ਸਾਲਾਂ ਵਿੱਚ ਪੰਜਾਬ ਦਾ ਕੁਝ ਨਹੀਂ ਸੰਵਾਰਿਆ ਅਤੇ ਹੁਣ ਲੋਕਾਂ ਦੇ ਨਾਲ ਫੋਕੇ ਵਾਅਦੇ ਕਰ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ। ਜੀਤ ਲਾਲ ਭੱਟੀ ਨੇ ਕਿਹਾ ਅਕਾਲੀ ਸਰਕਾਰ ਲੋਕਾਂ ਨੂੰ ਝੂਠੇ ਵਾਅਦੇ ਕਰ ਕੇ ਆਪਣੀ ਸਿਆਸੀ ਚਾਲਾਂ ਚੱਲ ਰਹੀ ਹੈ। ਇਸ ਵਿੱਚ ਹੁਣ ਉਹ ਕਦੇ ਕਾਮਯਾਬ ਨਹੀਂ ਹੋ ਸਕਣਗੇ।ਜੀਤ ਲਾਲ ਭੱਟੀ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਪੰਜਾਬ ਵਿੱਚ ਦਸ ਸਾਲ ਰਾਜ ਕੀਤਾ ਪਰੰਤੂ ਪੰਜਾਬ ਨੂੰ ਕੋਈ ਕਾਮਯਾਬੀ ਜਾਂ ਤਰੱਕੀ ਨਸੀਬ ਨਹੀਂ ਹੋਈ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਅਕਾਲੀਆਂ ਵੱਲੋਂ ਲਾਏ ਜਾ ਰਹੇ ਲਾਰਿਆਂ ਵੱਲ ਧਿਆਨ ਨਾ ਦੇਣ ਜੀਤ ਲਾਲ ਭੱਟੀ ਨੇ ਕਿਹਾ ਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਲੋਕਾਂ ਨਾਲ ਵਾਅਦੇ ਪੂਰੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਜਾਵੇ ,ਤਾਂ ਜੋ ਪੰਜਾਬ ਦਾ ਸੁਧਾਰ ਹੋ ਸਕੇ।ਇਸ ਮੌਕੇ ਤੇ ਜੀਤ ਲਾਲ ਭੱਟੀ ਅਤੇ ਗੁਰਵਿੰਦਰ ਸਿੰਘ ਸੱਗਰਾਂਵਾਲੀ ਦੇਵ ਮਨੀ ਭੋਗਪੁਰ ਅਤੇ ਹੋਰ ਵੀ ਸੀਨੀਅਰ ਆਗੂ ਹਾਜਰ ਸਨ।
Author: Gurbhej Singh Anandpuri
ਮੁੱਖ ਸੰਪਾਦਕ