ਭੋਗਪੁਰ 8 ਨਵੰਬਰ ( ਸੁਖਵਿੰਦਰ ਜੰਡੀਰ ) ਆਏ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਆਪਣੇ ਹੋਣਹਾਰ ਅਤੇ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਰਹਿੰਦੀ ਹੈ ਇਸੇ ਤਹਿਤ ਹੀ ਉੱਘੇ ਆਜ਼ਾਦੀ ਘੁਲਾਟੀਏ ਡਾਕਟਰ ਗੁਰਬਖ਼ਸ਼ ਸਿੰਘ ਮਝੈਲ ਦੇ ਦੋਹਤੇ ਅਤੇ ਬੀਬੀ ਪ੍ਰਿਤਪਾਲ ਕੌਰ ਮਝੈਲ ਸਕੱਤਰ ਮਹਿਲਾ ਕਾਂਗਰਸ ਪੰਜਾਬ ਦੇ ਬੇਟੇ ਮਨਦੀਪ ਸਿੰਘ ਮੰਨਾ ਮਝੈਲ ਪ੍ਰਧਾਨ ਕਾਂਗਰਸ ਸ਼ਕਤੀ ਸੰਗਠਨ ਪੰਜਾਬ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਆਪਣੇ ਸੋਸ਼ਲ ਮੀਡੀਆ ਡਿਪਾਰਟਮੈਂਟ ਦਾ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਹੈ ! ਯਾਦ ਰਹੇ ਕਿ ਮਨਦੀਪ ਸਿੰਘ ਮੰਨਾ ਮਝੈਲ ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਹਲਕਾ ਕਰਤਾਰਪੁਰ ਦੇ ਇੰਚਾਰਜ ਸਨ ਅਤੇ ਕਾਂਗਰਸ ਪਾਰਟੀ ਦੀ ਸੇਵਾ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਸਨ ਉਨ੍ਹਾਂ ਦੀਆਂ ਇਨ੍ਹਾਂ ਸੇਵਾਵਾਂ ਨੂੰ ਦੇਖਦੇ ਹੋਏ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਦਾ ਸਕੱਤਰ ਨਿਯੁਕਤ ਕੀਤਾ ਹੈ ! ਮਨਦੀਪ ਸਿੰਘ ਮੰਨਾ ਮਝੈਲ ਦਾ ਪਰਿਵਾਰ ਕੱਟਡ਼ ਕਾਂਗਰਸੀ ਪਰਿਵਾਰ ਹੈ ਜੋ ਕਿ ਦੇਸ਼ ਦੀ ਆਜ਼ਾਦੀ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ! ਮੰਨਾ ਮਝੈਲ ਦੇ ਨਾਨਾ ਜੀ ਡਾ ਗੁਰਬਖਸ਼ ਸਿੰਘ ਮਝੈਲ ਨੇ ਵੀ ਕਾਂਗਰਸ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਤੇ ਰਹਿ ਕੇ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਅਤੇ ਹੁਣ ਉਨ੍ਹਾਂ ਦੇ ਮਾਤਾ ਜੀ ਸ੍ਰੀਮਤੀ ਪ੍ਰਿਤਪਾਲ ਕੌਰ ਮਝੈਲ ਪੰਜਾਬ ਮਹਿਲਾ ਕਾਂਗਰਸ ਦੇ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ ਨਾਲ ਹੀ ਭੋਗਪੁਰ ਮਾਰਕੀਟ ਕਮੇਟੀ ਦੇ ਮੈਂਬਰ ਹਨ!ਇਸ ਵੇਲੇ ਮਨਦੀਪ ਸਿੰਘ ਮੰਨਾ ਮਝੈਲ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਆਪਣੀ ਜ਼ਿੰਮੇਵਾਰੀ ਅਤੇ ਕਾਂਗਰਸ ਪਾਰਟੀ ਦੀ ਸੇਵਾ ਈਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਹੈ ਅਤੇ ਹੁਣ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਦਾ ਅਹੁਦਾ ਦੇ ਕੇ ਨਿਵਾਜਿਆ ਹੈ ਉਹ ਆਪਣੀ ਸੇਵਾ ਹੋਰ ਵੀ ਬਾਖੂਬੀ ਨਿਭਾਉਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਝੰਡਾ ਬੁਲੰਦ ਕਰਨਗੇ!! ਇਸ ਵੇਲੇ ਮਨਦੀਪ ਸਿੰਘ ਮੰਨਾ ਮਝੈਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੋਸ਼ਲ ਮੀਡੀਆ ਡਿਪਾਰਟਮੈਂਟ ਨੇ ਆਪਣੀ ਇਸ ਨਿਯੁਕਤੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਜੀ,ਸ੍ਰੀ ਰਾਹੁਲ ਗਾਂਧੀ ਜੀ,ਆਲ ਇੰਡੀਆ ਕਾਂਗਰਸ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਚੇਅਰਮੈਨ ਰੋਹਨ ਗੁਪਤਾ ਜੀ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ,ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੀ,ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਮੰਤਰੀ ਪਰਗਟ ਸਿੰਘ ਜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਪੰਜਾਬ ਦੇ ਇੰਚਾਰਜ ਸਮਰਾਟ ਢੀਂਗਰਾ ਜੀ, ਸੋਸ਼ਲ ਮੀਡੀਆ ਪੰਜਾਬ ਦੇ ਜਨਰਲ ਸਕੱਤਰ ਰਮਨ ਜੰਗਰਾਲ ਜੀ, ਸੋਸ਼ਲ ਮੀਡੀਆ ਡਿਪਾਰਟਮੈਂਟ ਦੇ ਨਿਸ਼ਾਂਤ ਘਈ ਜੀ ,ਹਲਕਾ ਕਰਤਾਰਪੁਰ ਦੇ ਐੱਮ ਐੱਲ ਏ ਚੌਧਰੀ ਸੁਰਿੰਦਰ ਸਿੰਘ ਜੀ,ਸਾਬਕਾ ਰਾਜ ਮੰਤਰੀ ਕੰਵਲਜੀਤ ਸਿੰਘ ਲਾਲੀ ਜੀ, ਮਹਿੰਦਰ ਸਿੰਘ ਕੇ ਪੀ ਜੀ ਚੇਅਰਮੈਨ ਤਕਨੀਕੀ ਸਿੱਖਿਆ ਪੰਜਾਬ, ਐਮ ਪੀ ਚੌਧਰੀ ਸੰਤੋਖ ਸਿੰਘ ਜੀ ਦਾ ਦਿਲੋਂ ਧੰਨਵਾਦ ਕੀਤਾ!!
Author: Gurbhej Singh Anandpuri
ਮੁੱਖ ਸੰਪਾਦਕ