ਭੋਗਪੁਰ 9 ਨਵੰਬਰ (ਸੁਖਵਿੰਦਰ ਜੰਡੀਰ) ਸੂਬਾ ਸਰਕਾਰ ਵੱਲੋਂ ਪੰਜਾਬ ਦੁਆਰਾ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਘੱਟ ਕਰਕੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਜਿਸ ਕਾਰਨ ਲੋਕ ਸਰਕਾਰ ਦੀ ਕਾਰਜ ਕੁਸ਼ਲਤਾ ਤੇ ਤਸੱਲੀ ਪ੍ਰਗਟ ਕਰ ਰਹੇ ਹਨ, ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਮੰਨਾ ਮਝੈਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਅੱਜ ਤੱਕ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਦੁਆਰਾ ਬਿਜਲੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕਦੇ ਵੀ ਇਨ੍ਹੀਂ ਕੀਮਤ ਨਹੀਂ ਗਟਾਈ ਗਈ ਸੀ।ਇਹ ਇਤਿਹਾਸ ਵਿਚ ਪਹਿਲੀ ਵਾਰੀ ਹੋਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਮਹਿੰਗਾਈ ਦੀ ਮਾਰ ਨੂੰ ਝੇਲ ਰਹੀ ਜਨਤਾ ਨੂੰ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ। ਇਸ ਮੌਕੇ ਤੇ ਮੰਨਾ ਮਝੈਲ ਦੇ ਨਾਲ ਹੋਰ ਆਗੂ ਵੀ ਹਾਜਰ ਸਨ