ਸ਼ਾਹਪੁਰ ਕੰਢੀ 9 ਨਵੰਬਰ (ਸੁਖਵਿੰਦਰ ਜੰਡੀਰ)- ਟ੍ਰੈਫਿਕ ਐਜੂਕੇਸ਼ਨ ਸੈੱਲ ਪਠਾਨਕੋਟ ਵੱਲੋਂ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪ੍ਰੈਜ਼ਨਟੇਸ਼ਨ ਸਕੂਲ ਜੁਗਿਆਲ ਵਿਚ ਇਕ ਸੈਮੀਨਾਰ ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਦੀਪ ਕੁਮਾਰ ਦੀ ਅਗਵਾਈ ਵਿੱਚ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਸੈਮੀਨਾਰ ਵਿਚ ਏ ਐਸ ਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਦੀਪ ਕੁਮਾਰ ਵਲੋਂ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਵਾਹਨ ਚਲਾਉਣ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਹਮੇਸ਼ਾ ਸੜਕ ਪਾਰ ਕਰਦੇ ਸਮੇਂ ਦੂਜੇ ਪਾਸੇ ਦੇਖ ਕੇ ਸੜਕ ਨੂੰ ਪਾਰ ਕਰਨਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਇਸ ਮੌਕੇ ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਤੂੰ ਰੋਕਣਾ ਚਾਹੀਦਾ ਹੈ ਅਤੇ ਵਾਹਨ ਚਲਾਉਣ ਸਮੇਂ ਵਾਹਨ ਦੇ ਸਾਰੇ ਕਾਗਜ਼ਾਤ ਵੀ ਪੂਰੇ ਰੱਖਣੇ ਚਾਹੀਦੇ ਹਨ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬੱਚਿਆਂ ਨੂੰ ਕਈ ਹੋਰ ਟ੍ਰੈਫਿਕ ਨਿਯਮਾਂ ਬਾਰੇ ਵੀ ਸਮਝਾਇਆ ਗਿਆ ਅਤੇ ਇਨ੍ਹਾਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਵੀ ਕੀਤਾ ਗਿਆ ਇਸ ਮੌਕੇ ਸਕੂਲ ਸਟਾਫ ਵੱਲੋਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਇਸ ਮੌਕੇ ਉੱਥੇ ਸਕੂਲ ਸਟਾਫ ਦੇ ਨਾਲ ਹੋਰ ਲੋਕ ਵੀ ਮੌਜੂਦ ਸਨ