ਸ਼ਾਹਪੁਰਕੰਢੀ 10 ਨਵੰਬਰ (ਸੁਖਵਿੰਦਰ ਜੰਡੀਰ) ਕਾਂਗਰਸ ਦੇ ਸੀਨੀਅਰ ਨੇਤਾ ਅਮਿਤ ਮੰਟੂ ਅੱਜ ਹਲਕਾ ਸੁਜਾਨਪੁਰ ਦੇ ਕਾਰਪੋਰੇਸ਼ਨ ਵਿਸ਼ਣੂ ਨਗਰ ਲਮੀਨੀ ਵਿਖੇ ਪਹੁੰਚੇ ਅਤੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਦਾ ਜਾਇਜ਼ਾ ਲਿਆ , ਇਸ ਮੌਕੇ ਤੇ ਅਮਿਤ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਾਫ਼ੀ ਵਿਕਾਸ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਬਹੁਤ ਜਲਦ ਅਧੂਰੇ ਕੰਮ ਪੂਰੇ ਕੀਤੇ ਜਾਣਗੇ।ਅਮਿਤ ਮੰਟੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਦਾ ਬਹੁਤ ਭਲਾ ਕੀਤਾ ਹੈ ।ਉਨ੍ਹਾਂ ਕਿਹਾ ਕਿ ਲੋਕਾਂ ਦੇ ਬਿਜਲੀ ਬਿਲ ਦੀਆਂ 3 ਰੁਪਏ ਯੂਨਿਟਾਂ ਮੁਆਫ਼ ਕੀਤੀ ਗਈ ਹੈ ਅਤੇ ਮੁਲਾਜ਼ਮਾਂ ਦੀਆਂ ਪਿਛਲੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵੱਲ ਵੀ ਧਿਆਨ ਦਿੱਤਾ ਗਿਆ ਹੈ।ਅਮਿਤ ਮੰਟੂ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਹੋਵੇਗੀ ਅਤੇ ਕਾਂਗਰਸ ਪਾਰਟੀ ਭਾਰੀ ਗਿਣਤੀ ਵਿਚ ਵੋਟਾਂ ਪ੍ਰਾਪਤ ਕਰੇਗੀ ।ਇਸ ਮੌਕੇ ਤੇ ਕੁਨਾਲ ਸ਼ਰਮਾ, ਸ਼ੇਖਰ ਸਿੰਘ, ਡਾ ਅਸ਼ਵਨੀ ,ਸੰਜੀਵ ਕੁਮਾਰ ,ਬਲਵਿੰਦਰ ਕੁਮਾਰ, ਪੁਸ਼ਪਿੰਦਰ ਸਿੰਘ , ਰਾਜੀਵ ਕੁਮਾਰ ਆਦਿ ਸ਼ਾਮਲ ਸਨ।
Author: Gurbhej Singh Anandpuri
ਮੁੱਖ ਸੰਪਾਦਕ