ਭੋਗਪੁਰ 11 ਨਵੰਬਰ (ਸੁਖਵਿੰਦਰ ਜੰਡੀਰ) -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕਈ ਅਜਿਹੇ ਅਹਿਮ ਫੈਸਲੇ ਲਏ ਗਏ ਹਨ ,ਜਿਨ੍ਹਾਂ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ , ਅਤੇ ਪੰਜਾਬ ਦੇ ਲੋਕ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੰਨਵਾਦ ਕਰ ਰਹੇ ਹਨ । ਅੱਜ ਮੰਨਾ ਮਝੈਲ ਕਾਂਗਰਸ ਕਮੇਟੀ ਦੇ ਸਕੱਤਰ ਵਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਉਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲਿਆਂ ਦਾ ਅੱਜ ਪੂਰੇ ਪੰਜਾਬ ਨੂੰ ਲਾਭ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਅਜੇ ਵੀ ਕੁਝ ਅਜਿਹੇ ਕੰਮ ਹਨ ਜਿਨ੍ਹਾਂ ਵੱਲ ਮੁੱਖ ਮੰਤਰੀ ਸਾਹਿਬ ਨੂੰ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਵੀ ਜਲਦ ਧਿਆਨ ਦੇਣਾ ਚਾਹੀਦਾ ਹੈ ਸ੍ਰੀ ਮੰਨਾ ਮਝੈਲ ਨੇ ਕਿਹਾ ਆਉਣ ਵਾਲੀ ਸਰਕਾਰ ਫਿਰ ਦੁਬਾਰਾ ਕਾਂਗਰਸ ਪਾਰਟੀ ਦੀ ਹੀ ਬਣੇਗੀ 2022 ਦੀਆਂ ਚੋਣਾਂ ਵਿਚ ਕਾਂਗਰਸ ਸਰਕਾਰ ਭਾਰੀ ਮਾਤਰਾ ਵਿੱਚ ਵੋਟਾਂ ਹਾਂਸਲ ਕਰੇਗੀ ਇਸ ਮੌਕੇ ਤੇ ਮੰਨਾ ਮਝੈਲ ਦੇ ਨਾਲ ਹੋਰ ਆਗੂ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ