ਸ਼ਾਹਪੁਰਕੰਢੀ 12 ਨਵੰਬਰ ( ਸੁਖਵਿੰਦਰ ਜੰਡੀਰ) -ਪਿਛਲੇ 12 ਦਿਨਾਂ ਤੋਂ ਬਿਜਲੀ ਦੇ ਟਾਵਰ ਤੇ ਚੜ੍ਹੇ ਹੋਏ ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦੇ ਦੋਨਾਂ ਬਜ਼ੁਰਗਾਂ ਨੂੰ ਅੱਜ ਪ੍ਰਸ਼ਾਸਨ ਨੇ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਟਾਵਰ ਤੋਂ ਹੇਠਾਂ ਉਤਾਰ ਲਿਆ ਹੈ ਹੇਠਾਂ ਉਤਰਨ ਤੋਂ ਬਾਅਦ ਦੋਨੋਂ ਬਜ਼ੁਰਗ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮਿਲੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੈਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲ ਦੇ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਲਗਪਗ 30 ਸਾਲ ਪਹਿਲਾਂ ਡੈਮ ਪ੍ਰਸ਼ਾਸਨ ਤੋਂ ਆਪਣੇ ਹੱਕਾਂ ਨੂੰ ਲੈਣ ਲਈ ਉਨ੍ਹਾਂ ਵੱਲੋਂ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਪਰ ਹਰ ਵਾਰ ਡੈਮ ਪ੍ਰਸ਼ਾਸਨ ਉਨ੍ਹਾਂ ਨੂੰ ਝੂਠੇ ਦਿਲਾਸੇ ਦੇ ਕੇ ਟਾਲ ਦਿੰਦਾ ਰਿਹਾ ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਡੈਮ ਪ੍ਰਸ਼ਾਸਨ ਦੇ ਵਿਰੋਧ ਵਿੱਚ ਸੰਘਰਸ਼ ਕੀਤਾ ਗਿਆ ਪਰ ਹਰ ਵਾਰ ਉਨ੍ਹਾਂ ਨੂੰ ਝੂਠੇ ਦਿਲਾਸੇ ਹੀ ਮਿਲੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਉਨ੍ਹਾਂ ਦੀ ਮੰਗ ਸੀ ਕਿ ਪਠਾਨਕੋਟ ਵਿੱਚ ਡੀਸੀ ਰਹਿ ਚੁੱਕੇ ਖਹਿਰਾ ਸਾਹਿਬ ਦੀ ਰਿਪੋਰਟ ਨੂੰ ਜਲਦ ਲਾਗੂ ਕੀਤਾ ਜਾਵੇ ਦਿਆਲ ਸਿੰਘ ਨੇ ਦੱਸਿਆ ਕਿ ਅੱਜ ਪ੍ਰਸ਼ਾਸਨ ਨੇ ਉਸ ਰਿਪੋਰਟ ਨੂੰ ਲਾਗੂ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਮੰਨ ਲਿਆ ਹੈ ਜਿਸ ਤੋਂ ਬਾਅਦ ਡੈਮ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਪੁਲੀਸ ਪ੍ਰਸ਼ਾਸਨ ਪੈਸਕੋ ਸਕਿਊਰਿਟੀ ਦੀ ਮੌਜੂਦਗੀ ਵਿੱਚ ਦੋਨਾਂ ਬਜ਼ੁਰਗਾਂ ਨੂੰ ਟਾਵਰ ਤੋਂ ਹੇਠਾਂ ਉਤਾਰ ਲਿਆ ਗਿਆ ਹੈ ਅਤੇ ਦੋਨਾਂ ਬਜ਼ੁਰਗਾਂ ਦੀ ਡਾਕਟਰੀ ਜਾਂਚ ਤੋਂ ਬਾਅਦ ਦੋਨੋਂ ਬਜ਼ੁਰਗ ਆਪਣੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮਿਲੇ ਹਨ ਦਿਆਲ ਸਿੰਘ ਨੇ ਦੱਸਿਆ ਕਿ ਅੱਜ ਲੰਮੇ ਸੰਘਰਸ਼ ਤੋਂ ਬਾਅਦ ਅੱਜ ਸੰਘਰਸ਼ ਕਮੇਟੀ ਵਿਚ ਪ੍ਰਸ਼ਾਸਨ ਵੱਲੋਂ ਮੰਗਾਂ ਨੂੰ ਮੰਨਣ ਦੀ ਖੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਦੋਨਾਂ ਬਜ਼ੁਰਗਾਂ ਵੱਲੋਂ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਕੁਝ ਹੀ ਦਿਨਾਂ ਵਿੱਚ ਉਨ੍ਹਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਵੱਲੋਂ ਇਕ ਹੋਰ ਟਾਵਰ ਉੱਚੇ ਟਾਵਰ ਤੇ ਚੜ੍ਹਨ ਬਾਰੇ ਤਿਆਰੀ ਕੀਤੀ ਹੋਈ ਹੈ ਇਸ ਮੌਕੇ ਉਥੇ ਕਰਨਦੀਪ ਸੁੱਚਾ ਸਿੰਘ ਬੱਗਾ ਦਿਓਲ ਕਰੂ ਗੁਰਵਿੰਦਰ ਸਿੰਘ ਦਿਆਲ ਸਿੰਘ ਦੇ ਨਾਲ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ