ਧਰਮਕੋਟ/ਬਾਘਾਪੁਰਾਣਾ 13 ਨਵੰਬਰ (ਰਾਜਿੰਦਰ ਸਿੰਘ ਕੋਟਲਾ)ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਪ੍ਰਧਾਨ ਹਰਬੰਸ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ । ਪਿੰਡਾਂ ਤੋਂ ਆਏ ਹੋਏ ਸੈਂਕੜੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਕੋਰ ਕਮੇਟੀ ਮੈਂਬਰ ਰਾਣਾ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ ਤਿੰਨ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਚੱਲ ਰਿਹਾ ਹੈ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਨੇ ਅੱਤ ਦੀ ਸਰਦੀ, ਅੱਤ ਦੀ ਗਰਮੀ, ਮੀਂਹ ਤੇ ਝੱਖੜ ਆਪਣੇ ਦਮ ਤੇ ਝੱਲ ਕੇ ਅੰਦੋਲਨ ਨੂੰ ਮੱਠਾ ਨਹੀਂ ਪੈਣ ਦਿੱਤਾ । ਸੱਤ ਸੌ ਦੇ ਕਰੀਬ ਕਿਸਾਨ ਮਜ਼ਦੂਰ ਤੇ ਬੀਬੀਆਂ ਇਸ ਜੰਗ ਵਿਚ ਆਪਣਾ ਖੂਨ ਡੋਲ ਚੁੱਕੇ ਹਨ ਪਰ ਦੂਜੇ ਪਾਸੇ ਕੇਂਦਰ ਦੀ ਮੋਦੀ ਦੀ ਸਰਕਾਰ ਅਜੇ ਤਕ ਟੱਸ ਤੋਂ ਮੱਸ ਨਹੀਂ ਹੋਈ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਇਸ ਕਦਰ ਤਿੱਖਾ ਕੀਤਾ ਜਾਵੇਗਾ ਕਿ ਸਾਮਰਾਜੀ ਹਕੂਮਤ ਦੀਆਂ ਚੂਲਾਂ ਹਿਲਾ ਦੇਵੇਗਾ ਪੰਜਾਬ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪੰਜ ਸਾਲ ਦੀ ਟਰਮ ਵਿੱਚ ਦੋ ਮੁੱਖ ਮੰਤਰੀ ਬਦਲ ਦਿੱਤੇ ਹਨ ਪਰ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਜਿਉਂ ਦੇ ਤਿਉਂ ਖੜ੍ਹੇ ਹਨ ਇਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਜਿਨ੍ਹਾਂ ਖਿਲਾਫ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜੋ ਆਰ ਪਾਰ ਦਾ ਸੰਘਰਸ਼ ਹੋਵੇਗਾ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤੇ ਇਹ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਇਕੱਠ ਕਰਕੇ ਅੰਦੋਲਨ ਨੂੰ ਪ੍ਰਭਾਵਤ ਕਰ ਰਹੇ ਹਨ। ਸਿਆਸੀ ਧਿਰਾਂ ਨੂੰ ਆਪਣੇ ਪ੍ਰੋਗਰਾਮ ਬੰਦ ਕਰ ਦੇਣੇ ਚਾਹੀਦੇ ਹਨ ਤਾਂ ਜੋ ਲੋਕ ਅੰਦੋਲਨ ਵਿਚ ਜਾ ਸਕਣ । ਇਸ ਮੌਕੇ ਗੁਰਦੇਵ ਸਿੰਘ ਸ਼ਾਹ ਵਾਲਾ, ਜਗਜੀਤ ਸਿੰਘ ਖੋਸਾ,ਸੁਖਦੇਵ ਸਿੰਘ ਤਲਵੰਡੀ ਭੰਗੇਰੀਆਂ,ਦਿਆਲ ਸਿੰਘ ਧੱਲੇਕੇ ਅਜੀਤ ਸਿੰਘ ਫਤਹਿਗੜ੍ਹ , ਗੁਰਮੇਜ ਸਿੰਘ ਦਾਨੇਵਾਲਾ,ਵੀਰ ਸਿੰਘ ਖੋਸਾ, ਗੁਰਮੇਜ ਸਿੰਘ ਵਿਰਕ, ਪਰਮਜੀਤ ਸਿੰਘ ਗੁਰਮੇਲ ਸਿੰਘ ਲੋਹਗਡ਼੍ਹ , ਜਰਨੈਲ ਸਿੰਘ ਮੋਗਾ, ਕਪੂਰ ਸਿੰਘ , ਗੁਰਭੇਜ ਸਿੰਘ , ਜਸਬੀਰ ਸਿੰਘ ਮਸੀਤਾਂ, ਚਰਨ ਸਿੰਘ ਚੀਮਾ, ਸਮੇਤ ਪਿੰਡ ਪੱਧਰੀ ਆਗੂਆਂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।