ਬੇਗੋਵਾਲ 1 ਜੂਨ (ਨਜ਼ਰਾਨਾ ਨਿਊਜ਼ ਬਿਊਰੋ) ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ ਮਹਾਨ ਵਿਦਵਾਨ ਪੰਥ ਸੇਵਕ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 71ਵੀਂ ਬਰਸੀ ਦੇ ਸਬੰਧ ਵਿਚ ਸਾਲਾਨਾ ਸਮਾਗਮ ਅੱਜ ਗੁਰਦੁਆਰਾ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਬੇਗੋਵਾਲ ਤਹਿਸੀਲ ਭੁਲੱਥ ਜ਼ਿਲਾ ਕਪੂਰਥਲਾ ਦੇ ਵਿਚ ਆਰੰਭ ਹੋ ਗਏ ।ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ ਕਰਮ ਸਿੰਘ ਜੀ ਨੇ ਦੱਸਿਆ ਕਿ ਦੋ ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਆਰੰਭ ਹੋਈ ਸੀ ਜਿਸ ਦੀ ਸਮਾਪਤੀ ਤਿੰਨ ਜੂਨ ਨੂੰ ਹੋਵੇਗੀ ।ਅੱਜ ਸਵੇਰੇ ਦਸ ਵਜੇ ਤੋਂ ਦੀਵਾਨ ਆਰੰਭ ਹੋਏ ਜਿਨ੍ਹਾਂ ਵਿੱਚ ਭਾਈ ਕਰਨੈਲ ਸਿੰਘ ਜੀ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਭਾਈ ਕਾਰਜ ਸਿੰਘ ਜੀ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਬੀਬੀ ਅਮਰਜੀਤ ਕੌਰ ਰਾਗੀ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ,ਗਿਆਨੀ ਪ੍ਰੇਮਜੀਤ ਸਿੰਘ ਢੱਡੇ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ,ਗਿਆਨੀ ਅਮਰਿੰਦਰ ਸਿੰਘ ਜੀ ਅੰਮ੍ਰਿਤਸਰ ਸਾਹਿਬ ਵਾਲੇ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ,ਆਦਿ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਿਆ ।ਸਮਾਗਮ ਦੇ ਅਖੀਰ ਵਿੱਚ ਇਸ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਜੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆਂ ਜਿੱਥੇ ਇਨ੍ਹਾਂ ਸਮਾਗਮਾਂ ਦੇ ਵਿਚ ਪਹੁੰਚਣ ਤੇ ਧੰਨਵਾਦ ਕੀਤਾ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਕਾਲ ਸਮੇਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ।ਮੈਨੇਜਰ ਸ. ਕਰਮ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਤਿੰਨ ਜੂਨ ਤੱਕ ਚੱਲਣਗੇ ! ਸਮਾਗਮ ਦੌਰਾਨ ਕੋਰੋਨਾ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੈਨੀਟਾਈਜਰ ਅਤੇ ਮਾਸਕ ਦੀ ਵਰਤੋੰ ਦੇ ਨਾਲ ਨਾਲ ਫਿਜੀਕਲ ਡਿਸਟੈੰਸ ਦਾ ਵੀ ਖਾਸ ਖਿਆਲ ਰੱਖਿਆ ਗਿਆ
Author: Gurbhej Singh Anandpuri
ਮੁੱਖ ਸੰਪਾਦਕ