ਸ਼ਾਹਪੁਰਕੰਢੀ 15 ਨਵੰਬਰ (ਸੁਖਵਿੰਦਰ ਜੰਡੀਰ)- ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਤੇ ਪੁਲਸ ਨਕੇਲ ਤਾਂ ਪਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਲਗਾਤਾਰ ਚੱਲ ਰਿਹਾ ਹੈ ਜਿਸਦੇ ਚਲਦਿਆਂ ਅੱਜ ਥਾਣਾ ਸ਼ਾਹਪੁਰਕੰਢੀ ਪੁਲਸ ਵੱਲੋਂ ਛੇ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਵਦੀਪ ਸ਼ਰਮਾ ਨੇ ਦੱਸਿਆ ਕਿ ਏਐੱਸਆਈ ਬਲਵਿੰਦਰ ਕੁਮਾਰ ਆਪਣੇ ਸਾਥੀ ਕਰਮਚਾਰੀਆਂ ਨਾਲ ਨਾਕਾਬੰਦੀ ਸਬੰਧੀ ਪੰਗੋਲੀ ਚੌਕ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਕ ਸਵਿਫਟ VDI ਕਾਰ ਨੰਬਰ PB-35-U-2186 ਆ ਰਹੀ ਸੀ ਜਿਸ ਨੂੰ ਇਕ ਮੋਨਾ ਵਿਅਕਤੀ ਚਲਾ ਰਿਹਾ ਸੀ ਜੋ ਕਿ ਪੁਲਸ ਪਾਰਟੀ ਨੂੰ ਦੇਖ ਘਬਰਾ ਗਿਆ ਤੇ ਕਾਰ ਪਿੱਛੇ ਮੋੜਨ ਲੱਗਾ ਜਦੋਂ ਪੁਲੀਸ ਪਾਰਟੀ ਨੇ ਉਸ ਨੂੰ ਕਾਬੂ ਕੀਤਾ ਤੇ ਉਸ ਤੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਪਰਸ਼ੋਤਮ ਸਿੰਘ ਦੱਸਿਆ ਜਦੋਂ ਉਸਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਮਾਰਕਾ ਬਲੈਕ ਹੋਰਨ XXX ਰਮ ਬਰਾਮਦ ਹੋਈ ਜਿਸ ਉਤੇ ਮਾਮਲਾ ਦਰਜ ਕਰ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਉੱਥੇ ਹੀ ਜਦੋਂ ਇਲਾਕੇ ਦੇ ਸੰਬੰਧਿਤ ਸ਼ਰਾਬ ਦੇ ਠੇਕੇਦਾਰ ਪਵਨ ਕੁਮਾਰ (ਰਿਸ਼ੂ) ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਲਾਕੇ ਚ ਇਸ ਤਰ੍ਹਾਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਹੋਣ ਨਾਲ ਉਨ੍ਹਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ ਕਿਉਂਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਇਕ ਵੱਡਾ ਰੈਵੀਨਿਊ ਦਿੱਤਾ ਜਾਂਦਾ ਹੈ ਪਰ ਜਦੋਂ ਇਸ ਤਰ੍ਹਾਂ ਨਾਲ ਨਾਜਾਇਜ਼ ਸ਼ਰਾਬ ਇਲਾਕੇ ਵਿਚ ਵਿਕਦੀ ਹੈ ਤਾਂ ਠੇਕਿਆਂ ਉੱਤੇ ਇਸ ਦੀ ਵਿਕਰੀ ਘੱਟ ਹੋ ਜਾਂਦੀ ਹੈ ਅਤੇ ਠੇਕੇਦਾਰਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ ਜਿਸ ਲਈ ਉਨ੍ਹਾਂ ਨੂੰ ਸਰਕਾਰ ਨੂੰ ਰੈਵੀਨਿਊ ਦੇਣ ਵਿਚ ਵੀ ਕਾਫੀ ਮੁਸ਼ਕਲ ਆਉਂਦੀ ਹੈ ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੇ ਐਕਸਾਈਜ਼ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਨਾਲ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਤੇ ਨੱਥ ਪਾਈ ਜਾਵੇ
Author: Gurbhej Singh Anandpuri
ਮੁੱਖ ਸੰਪਾਦਕ