ਭੋਗਪੁਰ 15 ਨਵੰਬਰ (ਸੁਖਵਿੰਦਰ ਜੰਡੀਰ) ਟਾਂਡਾ ਪੁਲਿਸ ਨੇ ਦਾਰਾਪੁਰ ਫਾਟਕ ਦੇ ਨਜ਼ਦੀਕ ਇੱਕ ਵਿਅਕਤੀ ਨੂੰ11ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਕਿਹਾ ਕਿ ਐੱਸ ਆਈ ਅਜੀਤ ਸਿੰਘ,ਏ ਐਸ ਆਈ ਯਸ਼ਪਾਲ ਸਿੰਘ, ਪੁਨੀਤ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ 11ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦੌਰਾਨ ਦੱਸਿਆ ਕਿ ਗਸ਼ਤ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਹੁਣ ਵੀ ਉਹ ਗੇਟ ਦੇ ਨਜ਼ਦੀਕ ਕੱਚੀ ਸੜਕ ਤੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਦਾ ਨਾਮ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਪਰਮਜੀਤ ਸਿੰਘ ਪੰਮਾ ਪਿੰਡ ਉੜਮੁੜ ਦੱਸਿਆ ।ਦੋਸ਼ੀ ਦੇ ਖਿਲਾਫ਼ ਐਨ ਡੀ ਪੀ ਐੱਸ ਐਕਟ ਇਸ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਡੀ ਐੱਸ ਪੀ ਰਾਜ ਕੁਮਾਰ ਅਤੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।