ਸ਼ਾਹਪੁਰਕੰਢੀ 17 ਨਵੰਬਰ ( ਸੁਖਵਿੰਦਰ ਜੰਡੀਰ )-ਜਿਵੇਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪ੍ਰਦੇਸ਼ ਵਿਚ ਮੁੱਖ ਮੰਤਰੀ ਪਦ ਦੀ ਜ਼ਿੰਮੇਵਾਰੀ ਸੰਭਾਲੀ ਉਸ ਵੇਲੇ ਤੋਂ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਕਈ ਅਹਿਮ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਗਏ ਜਿੱਥੇ ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਦੇ ਬਿਜਲੀ ਦੇ ਬਕਾਏ ਮੁਆਫ ਕੀਤੇ ਉੱਥੇ ਹੀ ਉਨ੍ਹਾਂ ਨੇ ਪੰਜਾਬ ਵਿੱਚ ਪੰਜਾਬੀਆਂ ਨੂੰ ਸਸਤੀ ਬਿਜਲੀ ਵੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਵੀ ਦਿੱਤਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਜੋਗਿੰਦਰ ਕੁਮਾਰ ਟੀਟਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਇਨ੍ਹਾਂ ਫ਼ੈਸਲਿਆਂ ਸਦਕਾ ਅੱਜ ਪੰਜਾਬ ਦੇ ਹਰ ਘਰ ਵਿਚ ਖੁਸ਼ੀ ਪਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਸਿਰਫ਼ ਇੰਨਾ ਹੀ ਨਹੀਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੁਲਾਜ਼ਮਾਂ ਦੇ ਹਿੱਤ ਵਿਚ ਵੀ ਕਈ ਅਹਿਮ ਫ਼ੈਸਲੇ ਲਏ ਹਨ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ ਹਮੇਸ਼ਾ ਗ਼ਰੀਬਾਂ ਅਤੇ ਬੇਸਹਾਰਾ ਲੋਕਾਂ ਦਾ ਸਹਾਰਾ ਬਣਦੀ ਹੈ ਹੋਰ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੰਜਾਬ ਦੀ ਵਾਗਡੋਰ ਸੰਭਾਲਣ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਪਿਆਰ ਸਦਕਾ ਇਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਰਿਪੀਟ ਹੋਵੇਗੀ ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਨਾਲ ਸਮੁੱਚੀ ਕਾਂਗਰਸ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ