ਕਰਤਾਰਪੁਰ 18 ਨਵੰਬਰ (ਭੁਪਿੰਦਰ ਸਿੰਘ ਮਾਹੀ): ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭਾਰਗੋਂ ਕੈਂਪ ਜਲੰਧਰ ਵਿਖੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕੁਲਜੀਤ ਕੌਰ ਦੀ ਅਗਵਾਈ ਹੇਠ ਇੰਚਾਰਜ ਮੈਡਮ ਹਰਭੇਜ ਕੌਰ ਜੀ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਫਰੂਟ, ਬਿਸਕੁੱਟ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸੰਸਥਾ ਦੇ ਮਾਸਟਰ ਅਮਰੀਕ ਸਿੰਘ ਅਤੇ ਸਮੂਹ ਮੈਂਬਰਾਂ ਨੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੰਦਿਆਂ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਤੇ ਚਲਣ ਲਈ ਪ੍ਰੇਰਿਤ ਕੀਤਾ। ਮਾਸਟਰ ਅਮਰੀਕ ਸਿੰਘ ਨੇ ਕਿਹਾ ਕਿ ਸਾਨੂੰ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਤੇ ਚਲਦਿਆਂ ਵਾਤਾਵਰਣ ਸੰਭਾਲ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਕੌਂਸਲਰ ਸ਼੍ਰੀ ਮਤੀ ਜਯੋਤੀ ਅਰੋੜਾ ਨੇ ਕਿਹਾ ਕਿ ਸਾਨੂੰ ਇਸਤਰੀ ਜਾਤੀ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਪੜ੍ਹਾਈ ਵਿੱਚ ਵਧੀਆ ਕਾਰਜਗਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਮੈਡਮ ਹਰਭੇਜ ਕੌਰ , ਡੀ ਐਮ ਸਪੋਰਟਸ ਇਕਬਾਲ ਸਿੰਘ ਰੰਧਾਵਾ, ਲੈਕ: ਇੰਦਰਜੀਤ ਕੌਰ, ਲੈਕ: ਸਿੰਮੀ, ਅਜੈ ਕੁਮਾਰ, ਜਯੋਤੀ ਅਰੋੜਾ, ਵਰਿੰਦਰ ਸ਼ਰਮਾ , ਪ੍ਰਿਆ ਅਰੋੜਾ, ਨੰਬਰਦਾਰ ਸੁਨੀਤ ਕੁਮਾਰ, ਕ੍ਰਿਸ਼ਨਾਂ ਅਰੋੜਾ, ਪ੍ਰਸ਼ਾਂਤ ਗੌਤਮ, ਹਰਜਿੰਦਰ ਸਿੰਘ, ਸ਼ਰਨਜੀਤ ਸਿੰਘ, ਮੈਡਮ ਇਰਵਿੰਦਰ ਕੌਰ, ਸ਼ਵੇਤਾ, ਸ਼ਸ਼ੀ, ਸਿੰਮੀ, ਰਾਜਿੰਦਰ ਕੌਰ, ਪੂਜਾ ਮਹਿਤਾ, ਰਿੰਕੂ,ਸ਼ਰਨਜੀਤ ਕੌਰ, ਪਿਆਰ ਚੰਦ, ਅਨਿਲ ਧੋਗੜੀ, ਮਾਸਟਰ ਅਮਰੀਕ ਸਿੰਘ ਆਦਿ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ