ਸ਼ਾਹਪੁਰ ਕੰਢੀ 20 ਨਵੰਬਰ( ਸੁਖਵਿੰਦਰ ਜੰਡੀਰ )ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਦਕਾ ਕੇਂਦਰ ਸਰਕਾਰ ਨੇ ਹੁਣ 3ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਜੋ ਫ਼ੈਸਲਾ ਸੁਣਾਇਆ ਹੈ ਜਿਸ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਆਰਐਸਡੀ ਯੂਥ ਕਲੱਬ ਦੇ ਪ੍ਰਧਾਨ ਅਤੇ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਰਿੰਟੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨਾਂ ਉੱਤੇ ਤਿੰਨ ਖੇਤੀ ਕਨੂੰਨ ਥੋਪੇ ਜਾ ਰਹੇ ਸਨ ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਵਿਰੋਧ ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਇਸ ਇਕਜੁਟਤਾ ਦੇ ਚਲਦਿਆਂ ਹੀ ਅੱਜ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਇਸ ਗੱਲ ਨੂੰ ਮੰਨਣਾ ਪੈ ਰਿਹਾ ਹੈ ਕਿਸ਼ਨ ਰਿੰਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਇਸ ਮੰਗ ਨੂੰ ਪਹਿਲਾਂ ਹੀ ਪੂਰਾ ਕਰ ਦੇਣਾ ਚਾਹੀਦਾ ਸੀ ਕਿਉਂਕਿ ਜੋ ਖੇਤੀ ਕਾਨੂੰਨ ਕੇਂਦਰ ਸਰਕਾਰ ਕਿਸਾਨਾਂ ਉੱਤੇ ਥੋਪਣਾ ਚਾਹੁੰਦੀ ਸੀ ਪਰ ਕਿਸਾਨ ਉਨ੍ਹਾਂ ਨੂੰ ਲੈਣ ਦੇ ਹੱਕ ਵਿੱਚ ਨਹੀਂ ਸਨ ਰਿੰਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਇਸ ਸੰਘਰਸ਼ ਨੂੰ ਇੰਨਾ ਲੰਮਾ ਸਮਾਂ ਤਕ ਚਲਾਇਆ ਹੈ ਉਨ੍ਹਾਂ ਕਿਹਾ ਕਿ ਜਿਨ੍ਹਾਂ ਲਈ ਇੱਹ ਕਾਨੂੰਨ ਬਣਾਏ ਸਨ ਜਦੋਂ ਉਹ ਇਨ੍ਹਾਂ ਕਾਨੂੰਨਾਂ ਨੂੰ ਮੰਨਦੇ ਹੀ ਨਹੀਂ ਸਨ ਤਾਂ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਸੀ ਇਸ ਮੌਕੇ ਉਨ੍ਹਾਂ ਕਿਸਾਨ ਸੰਘਰਸ਼ ਅੰਦੋਲਨ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ
Author: Gurbhej Singh Anandpuri
ਮੁੱਖ ਸੰਪਾਦਕ