ਸ਼ਾਹਪੁਰ ਕੰਢੀ 24 ਨਵੰਬਰ (ਸੁਖਵਿੰਦਰ ਜੰਡੀਰ )- ਵਾਰਡ ਨੰਬਰ 49 ਦੀ ਪਾਰਸ਼ਦ ਕੰਚਨ ਬਾਲਾ ਵਲੋਂ ਆਪਣੇ ਵਾਰਡ ਦੇ ਲੋਕਾਂ ਦੇ ਹਿੱਤਾਂ ਲਈ ਅਤੇ ਵਾਰਡ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ । ਜਿਸਦੇ ਚਲਦਿਆਂ ਵਾਰਡ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਸੰਬੰਧਿਤ ਅਧਿਕਾਰੀਆਂ ਨੂੰ ਦੱਸਿਆ ਵੀ ਜਾ ਰਿਹਾ ਹੈ । ਇਸੇ ਕੜੀ ਵਿੱਚ ਅੱਜ ਪਾਰਸ਼ਦ ਕੰਚਨ ਬਾਲਾ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵਕ ਰਜਿੰਦਰ ਲਾਡੀ ਆਪਣੇ ਵਾਰਡ ਵਾਸੀਆਂ ਦੇ ਨਾਲ ਵਾਰਡ ਦੀਆਂ ਮੁਸ਼ਕਲਾਂ ਨੂੰ ਲੈ ਕੇ ਮੇਅਰ ਪਠਾਨਕੋਟ ਪੰਨਾ ਲਾਲ ਭਾਟੀਆ ਨੂੰ ਮਿਲੇ । ਜਿੱਥੇ ਉਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਮੇਅਰ ਪੰਨਾ ਲਾਲ ਭਾਟੀਆ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ । ਜਿਸ ਤੋਂ ਬਾਅਦ ਵਾਰਡ ਦੀਆਂ ਮੁਸ਼ਕਲਾਂ ਬਾਰੇ ਮੇਅਰ ਪੰਨਾ ਲਾਲ ਭਾਟੀਆ ਨਾਲ ਵਿਚਾਰ ਵਿਮਰਸ਼ ਕੀਤਾ ਗਿਆ । ਜਿੱਥੇ ਵਾਰਡ ਵਾਸੀਆਂ ਦੇ ਨਾਲ ਸਮਾਜ ਸੇਵਕ ਰਜਿੰਦਰ ਲਾਡੀ ਨੇ ਆਪਣੇ ਵਾਰਡ ਦੀਆਂ ਮੁਸ਼ਕਲਾਂ ਨੂੰ ਮੇਅਰ ਪੰਨਾ ਲਾਲ ਭਾਟੀਆ ਨੂੰ ਦੱਸਿਆ । ਉਥੇ ਹੀ ਇਕ ਮੰਗ ਪੱਤਰ ਰਾਹੀਂ ਇਨ੍ਹਾਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਅਪੀਲ ਵੀ ਕੀਤੀ । ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਐਸ ਸੀ ਨਗਰ ਨਿਗਮ ਨਾਲ ਵੀ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਵੀ ਆਪਣੀਆਂ ਮੁਸ਼ਕਲਾਂ ਨੂੰ ਦੱਸਿਆ ਗਿਆ । ਗੱਲਬਾਤ ਕਰਦੇ ਹੋਏ ਸਮਾਜ ਸੇਵਕ ਰਜਿੰਦਰ ਲਾਡੀ ਨੇ ਦੱਸਿਆ , ਕਿ ਇਕ ਮੰਗ ਪੱਤਰ ਰਾਹੀਂ ਸਾਰੀਆਂ ਮੁਸ਼ਕਲਾਂ ਨੂੰ ਮੇਅਰ ਪੰਨਾ ਲਾਲ ਭਾਟੀਆ ਅਤੇ ਐਸ ਸੀ ਨਗਰ ਨਿਗਮ ਨੂੰ ਦੱਸਿਆ ਗਿਆ ਹੈ । ਉਨ੍ਹਾਂ ਕਿਹਾ ਕਿ ਮੇਅਰ ਪੰਨਾ ਲਾਲ ਭਾਟੀਆ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ, ਕੀ ਵਾਰਡ ਨੰਬਰ 49 ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਲਦ ਹੀ ਹੱਲ ਕਰਵਾ ਦਿੱਤਾ ਜਾਵੇਗਾ । ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ