ਭੋਗਪੁਰ 24 ਨਵੰਬਰ ( ਸੁਖਵਿੰਦਰ ਸੈਣੀ ) ਆਮ ਆਦਮੀ ਪਾਰਟੀ ਵਲੋਂ ਆਦਮਪੁਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਬੈਠੇ ਕਮੇਟੀ ਦਫਤਰ ਦੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਜਾਣਕਾਰੀ ਦਿੰਦੇ ਹੋਏ ਜੀਤ ਲਾਲ ਭੱਟੀ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਲਕਾ ਆਦਮਪੁਰ ਭੋਗਪੁਰ ਨੇ ਦੱਸਿਆ ਕਿ ਕਮੇਟੀ ਦਫਤਰ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਬੈਠੇ ਹੋਏ ਹਨ ਅਤੇ ਅੱਜ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੇ ਨਾਲ ਵਿਚਾਰ ਸਾਂਝੇ ਕੀਤੇ ਗਏ ਜੀਤ ਲਾਲ ਭੱਟੀ ਨੇ ਕਿਹਾ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਉਣ ਤੇ ਹਰ ਵਰਗ ਦੀਆਂ ਮੰਗਾਂ ਪਹਿਲ ਦੇ ਤੌਰ ਤੇ ਪੂਰੀਆਂ ਕੀਤੀਆਂ ਜਾਣਗੀਆਂ ਉਨ੍ਹਾਂ ਕਿਹਾ ਪੰਜਾਬ ਦੇ ਵਿਚ ਕਾਫੀ ਮੁਲਾਜ਼ਮ ਹਨ ਜੋ ਕਿ ਅੱਜ ਤੱਕ ਕੱਚੇ ਹਨ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਗਿਆ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਕੱਚੇ ਮੁਲਾਜ਼ਮ ਸਾਰੇ ਪੱਕੇ ਕੀਤੇ ਜਾਣਗੇ ਇਸ ਮੌਕੇ ਤੇ ਜੀਤ ਲਾਲ ਭੱਟੀ ਦੇ ਨਾਲ ਪਰਮਜੀਤ ਰਾਜਵੰਸ਼ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਸਗਰਾਵਾਲੀ ਸੈਕਟਰੀ ਕਿਸਾਨ ਵਿੰਗ, ਕੁਲਵਿੰਦਰ ਸਾਬੀ,ਹਰਿੰਦਰ ਸਿੰਘ, ਹਰਿੰਦਰ ਸਿੰਘ, ਦੇਵਮਨੀ ਭੋਗਪੁਰ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ