ਸ਼ਾਹਪੁਰ ਕੰਢੀ 26 ਨਵੰਬਰ ( ਸੁਖਵਿੰਦਰ ਜੰਡੀਰ )- ਦੇਸ਼ ਭਰ ਵਿੱਚ 26 ਨਵੰਬਰ ਦਾ ਦਿਨ ਸੰਵਿਧਾਨ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ । ਇਸ ਦਿਨ ਸੰਵਿਧਾਨ ਸਭਾ ਵਿਚ ਸੰਵਿਧਾਨ ਨੂੰ ਮਾਨਤਾ ਦਿੰਦੇ ਹੋਏ ਵਿਧੀਬੱਧ ਢੰਗ ਨਾਲ ਅਪਣਾਇਆ ਗਿਆ ਸੀ ਅਤੇ ਦੇਸ਼ ਦੇ ਹਰ ਨਾਗਰਿਕ ਨੂੰ ਉਸ ਦੇ ਮੌਲਿਕ ਅਧਿਕਾਰ ਦਿੱਤੇ ਗਏ ਸਨ। ਸੰਵਿਧਾਨਿਕ ਦਿਹਾਡ਼ੇ ਦੀ ਖੁਸ਼ੀ ਨੂੰ ਮਨਾਉਂਣ ਲਈ ਪਠਾਨਕੋਟ ਕਾਂਗਰਸ ਭਵਨ ਵਿੱਚ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪਲੈਨਿੰਗ ਬੋਰਡ ਚੇਅਰਮੈਨ ਅਨਿਲ ਦਾਰਾ ਦੀ ਦੇਖਰੇਖ ਵਿਚ ਇਕ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿਚ ਵੱਖ ਵੱਖ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਹਿੱਸਾ ਲਿਆ । ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਦੀ ਫ਼ੋਟੋ ਉੱਤੇ ਫੁੱਲ ਚੜ੍ਹਾਏ ਗਏ ਅਤੇ ਜੋਤੀ ਜਲਾ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਇਸ ਮੌਕੇ ਉੱਥੇ ਪਹੁੰਚੇ ਇਸ ਦਿਨ ਦੀ ਵਧਾਈ ਦਿੰਦੇ ਹੋਏ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਦੱਸੇ ਮਾਰਗ ਤੇ ਚੱਲਣ ਦਾ ਸੁਨੇਹਾ ਵੀ ਦਿੱਤਾ ਲੀਡਰਾਂ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਦੇ ਜੀਵਨ ਇਤਿਹਾਸ ਬਾਰੇ ਦੱਸਦੇ ਹੋਏ ਉਨ੍ਹਾਂ ਵੱਲੋਂ ਦੱਸੇ ਗਏ ਮਾਰਗ ਤੇ ਚੱਲਣ ਦਾ ਸੰਦੇਸ਼ ਲੋਕਾਂ ਨੂੰ ਦਿੱਤਾ ਗਿਆ । ਕਾਂਗਰਸੀ ਨੇਤਾ ਅਤੇ ਪਲੈਨਿੰਗ ਬੋਰਡ ਚੇਅਰਮੈਨ ਅਨਿਲ ਦਾਰਾ ਨੇ ਆਪਣੇ ਵਿਚਾਰਾਂ ਵਿਚ ਦੱਸਦੇ ਹੋਏ ਕਿਹਾ ਕਿ ਛੱਬੀ ਨਵੰਬਰ ਦਾ ਦਿਨ ਦੇਸ਼ ਦੇ ਹਰ ਨਾਗਰਿਕ ਲਈ ਬੜਾ ਹੀ ਮਹੱਤਵ ਰੱਖਦਾ ਹੈ ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਮਹੱਤਵ ਰੱਖਦਾ ਹੈ ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੰਦੇ ਹੋਏ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੁਆਰਾ ਦੱਸੇ ਹੋਏ ਮਾਰਗ ਤੇ ਚੱਲਣ ਦਾ ਸੁਨੇਹਾ ਵੀ ਦਿੱਤਾ ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ