ਸੰਗਤਾਂ ਗੁਰਮਤਿ ਸਮਾਗਮਾਂ ‘ਚ ਹਾਜਰੀਆਂ ਭਰ ਕੇ ਲਾਹਾ ਪ੍ਰਾਪਤ ਕਰਨ-ਬਾਬਾ ਸਾਧੂ ਸਿੰਘ, ਭਾਈ ਰਣਜੀਤ ਸਿੰਘ
ਬਾਘਾਪੁਰਾਣਾ,26 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੱਚਖੰਡ ਵਾਸੀ ਬਾਬਾ ਪ੍ਰਤਾਪ ਸਿੰਘ ਜੀ ਦੀ ਚੌਥੀ ਅਤੇ ਭਾਈ ਵੀਰ ਸਿੰਘ ਜੀ 17ਵੀਂ ਸਲਾਨਾ ਬਰਸ਼ੀ ਦੇ ਸਬੰਧ ‘ਚ ਸਲਾਨਾ ਗੁਰਮਿਤ ਸਮਾਗਮ ਗੁਰਦੁਆਰਾ ਹਰਗੋਬਿੰਦ ਸਾਹਿਬ ਲੰਗੇਆਣਾ ਪੁਰਾਣਾ (ਮੋਗਾ) ਵਿਖੇ ਕਰਵਾਇਆ ਜਾ ਰਿਹਾ ਹੈ¡ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਹਰਗੋਬਿੰਦ ਸਾਹਿਬ ਲੰਗੇਆਣਾ ਪੁਰਣਾ ਦੇ ਮੁੱਖ ਸੇਵਾਦਾਰ ਬਾਬਾ ਸਾਧੂ ਸਿੰਘ,ਬਾਬਾ ਗੁਰਦਿਆਲ ਸਿੰਘ ਹੈਡ ਗ੍ਰੰਥੀ ਅਤੇ ਭਾਈ ਰਣਜੀਤ ਸਿੰਘ ਲੰਗੇਆਣਾ ਵਿੱਦਿਆਰਥੀ ਦਮਦਮੀ ਟਕਸਾਲ ਨੇ ਦੱਸਿਆ ਕਿ ਇਹ ਗੁਰਮਤਿ ਸਮਾਗਮ 23 ਨਵੰਬਰ ਤੋਂ 30 ਨਵੰਬਰ ਤੱਕ ਚੱਲੇਗਾ। 27 ਨਵੰਬਰ ਰਾਤ 08 ਵਜੇ ਗਿਆਨੀ ਅਮਰਜੀਤ ਸਿੰਘ,28 ਨਵੰਬਰ ਰਾਤ ਨੂੰ ਗਿਆਨੀ ਗੁਰਵਿੰਦਰ ਸਿੰਘ ,29 ਨਵੰਬਰ ਰਾਤ ਨੂੰ ਜੱਥੇਦਾਰ ਜਸਵੀਰ ਸਿੰਘ ਰੋਡੇ ਅਤੇ 30 ਨਵੰਬਰ ਗੁਰਮਤਿ ਸਮਾਗਮ ਵਾਲੇ ਦਿਨ ਸਵੇਰੇ 10 ਵਜੇ ਤੋਂ 2.30 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਬਾਬਾ ਬੰਤਾ ਸਿੰਘ 12-01 ਵਜੇ ਤੱਕ ਬੀਬੀ ਸਤਵੰਤ ਕੌਰ ਸਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਭਾਈ ਮਹਿਲ ਸਿੰਘ ਚੰਡੀਗ੍ਹੜ ਵਾਲੇ ਕਵਿਸ਼ਰ 1.30 -2.30 ਆਦਿ ਹੋਰ ਬਹੁਤ ਸਾਰੇ ਸੰਤ-ਮਹਾਂਪੁਰਸ਼ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਉਨ੍ਹਾਂ ਦੱਸਿਆ ਕਿ ਇਹ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀ,ਇਲਾਕਾ ਨਿਵਾਸੀ ਸੰਗਤ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
Author: Gurbhej Singh Anandpuri
ਮੁੱਖ ਸੰਪਾਦਕ