ਭੋਗਪੁਰ 1ਦਸੰਬਰ (ਸੁਖਵਿੰਦਰ ਜੰਡੀਰ) ਭੋਗਪੁਰ ਥਾਣਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਜੰਡਿਆਲਾ ਗੁਰੂ ਤੋਂ ਭੋਗਪੁਰ ਇਲਾਕੇ ਵਿੱਚ ਹੀਰੋਇਨ ਦੀ ਸਪਲਾਈ ਦੇਣ ਆ ਰਹੇ।ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ। ਥਾਣੇਦਾਰ ਰਾਮ ਪ੍ਰਕਾਸ਼ ਨੇ ਪੁਲਿਸ ਟੀਮ ਨਾਲ ਭੋਗਪੁਰ ਭੁਲੱਥ ਰੋਡ ਤੇ ਪਿੰਡ ਸੱਗਰਾਂਵਾਲੀ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ।ਇਸ ਸੰਬੰਧੀ ਐਕਟਿਵਾ ਤੇ ਸਵਾਰ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ।ਜਿਸ ਨੇ ਅੱਗੇ ਪੁਲਿਸ ਨਾਕਾ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਅਚਾਨਕ ਐਕਟਿਵਾ ਬੰਦ ਹੋ ਗਈ, ਤਾਂ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਕੱਢ ਕੇ ਪਾਸੇ ਸੁੱਟ ਦਿੱਤਾ ਅਤੇ ਖੇਤਾਂ ਵਿੱਚ ਭੱਜਣ ਲੱਗਾ ਤਾਂ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ਤੇ ਉਸ ਨੂੰ ਕਾਬੂ ਕਰ ਕੇ ਉਸ ਦਾ ਨਾਂ ਪੁੱਛਿਆ ਤਾ ਉਸ ਨੇ ਆਪਣਾ ਨਾਮ ਪਵਨ ਸਿੰਘ ਉਰਫ ਪੰਮਾ ਵਾਸੀ ਮਕਾਨ ਨੰਬਰ 2350 ਮੁਹੱਲਾ ਬਾਗ ਵਾਲਾ ਖੂਹ ਜੰਡਿਆਲਾ ਗੁਰੂ ਜ਼ਿਲ੍ਹਾ ਜਲੰਧਰ ਦੱਸਿਆ ਅਤੇ ਵਿਅਕਤੀ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਪਤਾ ਚੱਲਿਆ ਕਿ ਉਸ ਵਿਚ15 ਗਰਾਮ ਹੈਰੋਇਨ ਬਰਾਮਦ ਹੋਈ ।ਆਰੋਪੀ ਤੋਂ ਪੁੱਛੇ ਜਾਣ ਤੇ ਉਸ ਨੇ ਦੱਸਿਆ ਕਿ ਉਹ ਹੈਰੋਇਨ ਦੀ ਸਪਲਾਈ ਕਿਸੇ ਗਾਹਕ ਨੂੰ ਦੇਣ ਜਾ ਰਿਹਾ ਸੀ।ਪੁਲਿਸ ਟੀਮ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।ਥਾਣਾ ਮੁਖੀ ਭੋਗਪੁਰ ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ।ਇਸ ਤਰ੍ਹਾਂ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Author: Gurbhej Singh Anandpuri
ਮੁੱਖ ਸੰਪਾਦਕ