ਭੋਗਪੁਰ 1 ਦਸੰਬਰ (ਸੁਖਵਿੰਦਰ ਜੰਡੀਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅੱਜ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਭੋਗਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।ਸਮੂਹ ਕਮੇਟੀ ਮੈਂਬਰਾਂ ਵੱਲੋਂ ਸ੍ਰੀ ਧਾਮੀ ਨੂੰ ਪ੍ਰਧਾਨ ਚੁਣੇ ਜਾਣ ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਿੱਖ ਕੌਮ ਨੇ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸ੍ਰੀ ਧਾਮੀ ਇਸ ਜੁਿੰਮੇਦਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਦਿਆ ਪੰਥ ਅਤੇ ਕੌਮ ਦੀ ਨਿਸ਼ਕਾਮ ਸੇਵਾ ਕਰਨਗੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ.ਰਣਜੀਤ ਸਿੰਘ ਰਾਣਾ ਉਚੇਚੇ ਤੌਰ ਤੇ ਹਾਜਰ ਸਨ।ਇਸ ਮੌਕੇ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਉਂਕਾਰ ਸਿੰਘ,ਸ.ਮਹਿੰਦਰ ਸਿੰਘ ਸੈਂਹਬੀ,ਸ.ਜਸਵਿੰਦਰ ਸਿੰਘ ਰਹਿਸੀ,ਸ.ਗੁਰਮਿੰਦਰ ਸਿੰਘ ਜੰਡੀਰ,ਸ. ਜਸਵੀਰ ਸਿੰਘ,ਸ.ਸੁਰਜੀਤ ਸਿੰਘ ਵਾਈਸ ਪ੍ਰਧਾਨ , ਸ.ਚਰਨਪ੍ਰੀਤ ਸਿੰਘ ਚੰਨੀ ਮਾਨ,ਸ.ਦਵਿੰਦਰ ਸਿੰਘ ਨਾਮਧਾਰੀ ਅਤੇ ਜਸਦੀਪ ਸਿੰਘ ਜੱਸੀ ਹਾਜਰ ਸਨ ।