ਲੰਗੇਆਣਾ/ ਬਾਘਾਪੁਰਾਣਾ 1ਦਸੰਬਰ (ਰਾਜਿੰਦਰ ਸਿੰਘ ਕੋਟਲਾ) ਪਿੰਡ ਲੰਗੇਆਣਾ ਪੁਰਾਣਾ ਵਿਖੇ ਮਾਲਵੇ ਦੀਆਂ ਦੋ ਧਾਰਮਿਕ ਸਖਸ਼ੀਅਤਾਂ ਸੰਤ ਬਾਬਾ ਪ੍ਰਤਾਪ ਸਿੰਘ ਜੀ ਲੰਗੇਆਣਾ ਦੀ ਚੌਥੀ ਅਤੇ ਭਾਈ ਵੀਰ ਸਿੰਘ ਦੀ 17ਵੀਂ ਬਰਸੀ ਦੇ ਬੜੀ ਸਰਧਾ ਅਤੇ ਉਤਸਾਹ ਮਨਾਈ ਗਈ ਪਰਕਾਸ਼ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਗੁਰੂ ਸਾਹਿਬ ਅੱਗੇ ਅਰਦਾਸ ਅਤੇ ਹੁਕਮਨਾਮੇ ਉਪਰੰਤ ਖੁਲੇ ਵਿਸਾਲ ਪੰਡਾਲ ਵਿੱਚ ਧਾਰਮਿਕ ਸਮਾਗਮ ਸਜਾਏ ਗਏ ਬਰਸੀ ਦੇ ਸਬੰਧ ਵਿੱਚ 23 ਨਵੰਬਰ ਤੋਂ ਸ਼ੁਰੂ ਹੋ ਕੇ ਅੱਜ 30 ਨਵੰਬਰ ਵਿਸ਼ੇਸ਼ ਦੀਵਾਨ ਸਜਾਏ ਗਏ ਅਤੇ ਮਹਾਨ ਧਾਰਮਿਕ ਵਿਦਵਾਨਾਂ ਵੱਲੋਂ ਹਾਜ਼ਰੀਆਂ ਲਵਾਈਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਗੁਰਮਤਿ ਸਮਾਗਮ ਵਿੱਚ ਵਿਸ਼ੇਸ਼ ਗਿਆਨੀ ਨਵਦੀਪ ਸਿੰਘ ਦਮਦਮੀ ਟਕਸਾਲ ਬਾਬਾ ਪੂਰਨ ਸਿੰਘ ਦਿੱਲੀ ਵਾਲੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਭਾਈ ਜਸਬੀਰ ਸਿੰਘ, ਬਾਬਾ ਬੰਤਾ ਸਿੰਘ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਭਾਈ ਮਹਿਲ ਸਿੰਘ ਚੰਡੀਗਡ਼੍ਹ ਵਾਲੇ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਸਟੇਜ ਦੀ ਜ਼ਿੰਮੇਵਾਰੀ ਗਿਆਨੀ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਸੰਤ ਖ਼ਾਲਸਾ ਜਨਮ ਸਥਾਨ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਰੋਡੇ ਵੱਲੋਂ ਨਿਭਾਈ ਗਈ ਅਤੇ ਇਸ ਮੌਕੇ ਬਾਬਾ ਸਾਧੂ ਸਿੰਘ ਮੁੱਖ ਸੇਵਾਦਾਰ ਭਾਈ ਗੁਰਦਿਆਲ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ, ਗਿ;ਹਰਪ੍ਰੀਤ ਸਿੰਘ ਜੋਗੇਵਾਲਾ, ਬਾਬਾ ਰੇਸਮ ਸਿੰਘ ਖੁਖਰਾਣਾ,ਬਾਬਾ ਬਲਦੇਵ ਸਿ ਸਾਬਕਾ ਸਰਪੰਚ ਆਦਿ ਸੰਤਾਂ ਮਹਾਪੁਰਸ਼ਾਂ ਨੂੰ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੀਵਾਨਾਂ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਵਰਤਾਏ ਗਏ ਇਲਾਕੇ ਦੀਆਂ ਸੰਗਤਾਂ ਨੇ ਇਸ ਸੱਤ ਰੋਜ਼ਾ ਧਾਰਮਿਕ ਸਮਾਗਮ ਵਿੱਚ ਵਧ ਚੜ੍ਹ ਕੇ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਇਸ ਮੌਕੇ ਬਾਬਾ ਸਾਧੂ ਸਿੰਘ ਜੀ, ਬਾਬਾ ਗੁਰਦਿਆਲ ਸਿੰਘ ਨੇ ਬਰਸੀ ਤੇ ਆਈਆਂ ਸਮੂਹ ਸੰਗਤਾਂ ਅਤੇ ਐਨ ਆਰ ਆਈ ਤੇ ਪਿੰਡ ਲੰਗੇਆਣਾ ਪੁਰਾਣਾ ਦੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ।
Author: Gurbhej Singh Anandpuri
ਮੁੱਖ ਸੰਪਾਦਕ