ਸ਼ਾਹਪੁਰਕੰਢੀ 3 ਦਸੰਬਰ ( ਸੁਖਵਿੰਦਰ ਜੰਡੀਰ )- ਲੜਾਈ ਝਗੜਾ ਅਤੇ ਮਾਰ ਕੁਟਾਈ ਨੂੰ ਲੈ ਕੇ ਥਾਣਾ ਸ਼ਾਹਪੁਰਕੰਢੀ ਵਿਚ ਮਾਮਲਾ ਦਰਜ ਹੋਇਆ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਵਦੀਪ ਸ਼ਰਮਾ ਨੇ ਦੱਸਿਆ ਕਿ ਅਨਿਲ ਵਰਮਾ ਪੁੱਤਰ ਪ੍ਰਦੀਪ ਕੁਮਾਰ ਵਾਸੀ ਰਾਣੀਪੁਰ ਉੱਪਰਲਾ ਵੱਲੋਂ ਏਐਸਆਈ ਕੁਲਦੀਪ ਰਾਜ ਨੂੰ ਆਪਣੇ ਬਿਆਨਾਂ ਵਿੱਚ ਦੱਸਿਆ ਗਿਆ ਕਿ ਉਹ ਇੱਕ ਦਸੰਬਰ ਨੂੰ ਸਵੇਰੇ ਅੱਠ ਵਜੇ ਕਰੀਬ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਜਾਣ ਲਈ ਤੇ ਯਾਰ ਰੋ ਰਿਹਾ ਸੀ ਉਸ ਨੇ ਦੱਸਿਆ ਕਿ ਉਸ ਦੇ ਘਰ ਦੇ ਗੇਟ ਦੇ ਬਾਹਰ ਨਿਸ਼ਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਮੋਟਰਸਾਈਕਲ ਲਗਾ ਕੇ ਆਪਣੇ ਖੇਤਾਂ ਵਿੱਚ ਜਾ ਕੇ ਕੰਮ ਕੀਤਾ ਜਾ ਰਿਹਾ ਸੀ ਉਸ ਨੇ ਦੱਸਿਆ ਕਿ ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਘਰ ਦੇ ਗੇਟ ਦੇ ਬਾਹਰ ਮੋਟਰਸਾਈਕਲ ਲਗਾਉਣ ਤੋਂ ਰੋਕਿਆ ਉਨ੍ਹਾਂ ਵੱਲੋਂ ਉਸ ਨਾਲ ਮਾਰ ਕੁਟਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਜਿਸ ਤੋਂ ਬਾਅਦ ਉਹ ਹੇਠਾਂ ਡਿੱਗਿਆ ਅਤੇ ਬਚਾਓ ਬਚਾਓ ਦਾ ਰੌਲਾ ਪਾਉਣ ਲੱਗਿਆ ਜਿਸ ਤੋਂ ਸਾਰੇ ਲੋਕ ਮੌਕੇ ਤੋਂ ਭੱਜ ਗਏ ਜਿਸ ਦੇ ਬਿਆਨਾਂ ਦੇ ਆਧਾਰ ਤੇ ਪੁਲਸ ਨੇ ਮੁਕੱਦਮਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ