ਸ਼ਾਹਪੁਰ ਕੰਡੀ 4ਦਸੰਬਰ (ਸੁਖਵਿੰਦਰ ਜੰਡੀਰ ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਵਿੱਚ ਪਹੁੰਚੇ ਜਿੱਥੇ ਜ਼ਿਲ੍ਹਾ ਪਠਾਨਕੋਟ ਦੇ ਕਾਂਗਰਸੀ ਨੁਮਾਇੰਦਿਆਂ ਦੇ ਨਾਲ ਨਾਲ ਜ਼ਿਲ੍ਹੇ ਦੇ ਲੋਕਾਂ ਵੱਲੋਂ ਚਰਨਜੀਤ ਚੰਨੀ ਦਾ ਨਿੱਘਾ ਸਵਾਗਤ ਕੀਤਾ ਗਿਆ ਸਟੇਜ ਤੋਂ ਬੋਲਦੇ ਹੋਏ ਜਿੱਥੇ ਵੱਖ ਵੱਖ ਬੁਲਾਰਿਆਂ ਨੇ ਕੁਝ ਹੀ ਸਮੇਂ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਲਈ ਕੀਤੇ ਗਏ ਫੈਸਲਿਆਂ ਦੀ ਸ਼ਲਾਘਾ ਕੀਤੀ ਉੱਥੇ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹਲਕਾ ਭੋਆ ਦੇ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਅਹਿਮ ਐਲਾਨ ਵੀ ਕੀਤੇ ਵਿਧਾਇਕ ਜੋਗਿੰਦਰਪਾਲ ਵੱਲੋਂ ਆਪਣੇ ਹਲਕੇ ਦੇ ਲੋਕਾਂ ਲਈ ਕੁਝ ਮੰਗਾਂ ਰੱਖੀਆਂ ਗਈਆਂ ਸਨ ਜਿਨ੍ਹਾਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਹਲਕਾ ਭੋਆ ਨੂੰ ਬਲਾਕਾਂ ਵਿੱਚ ਵੰਡਿਆ ਜਾਵੇਗਾ ਅਤੇ ਹਲਕਾ ਭੋਆ ਵਿਚ ਮੈਡੀਕਲ ਕਾਲਜ ਦੀ ਸਹੂਲਤ ਵੀ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਨਰੋਟ ਜੈਮਲ ਸਿੰਘ ਵਿੱਚ ਬਣੇ ਹਸਪਤਾਲ ਨੂੰ ਅਪਗ੍ਰੇਡ ਕਰ ਹਸਪਤਾਲ ਵਿੱਚ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਹਲਕਾ ਭੋਆ ਦੇ ਲੋਕਾਂ ਲਈ ਅਜਿਹੇ ਅਹਿਮ ਐਲਾਨ ਕੀਤੇ ਗਏ ਉੱਥੇ ਹੀ ਵਿਧਾਇਕ ਜੋਗਿੰਦਰ ਪਾਲ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਚਰਨਜੀਤ ਚੰਨੀ ਦੇ ਰੂਪ ਵਿੱਚ ਲੋਕਾਂ ਦੇ ਦੁੱਖ ਦਰਦ ਕੱਟਣ ਵਾਲਾ ਮਸੀਹਾ ਮਿਲਿਆ ਹੈ ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸਾਰੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਹਿਯੋਗ ਕਰਨਾ ਹੋਵੇਗਾ ਤਾਂ ਜੋ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਰਪੀਟ ਹੋਏ ਅਤੇ ਪੰਜਾਬ ਵਿਕਾਸ ਦੇ ਰਾਹ ਵੱਲ ਅੱਗੇ ਵਧੇ