ਭੋਗਪੁਰ 4 ਦਸੰਬਰ (ਸੁਖਵਿੰਦਰ ਜੰਡੀਰ) ਗੁਰਦਵਾਰਾ ਗੁਰੂ ਨਾਨਕ ਦਰਬਾਰ ਜਬਾਹਰ ਨਗਰ ਜੈਪੁਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 9 ਦਸੰਬਰ ਦਿਨ ਵੀਰਵਾਰ ਨੂੰ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ ਵੱਖ-ਵੱਖ ਰਾਗੀ ਸਿੰਘਾ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਪ੍ਰਭੂ ਚਰਨਾ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ ਇਸ ਮੌਕੇ ਤੇ ਭੋਗਪੁਰ ਦੇ ਕਥਾਵਾਚਕ ਗਿਆਨੀ ਕੁਲਵਿੰਦਰ ਸਿੰਘ ਜੀ ਗੁਰਬਾਣੀ ਕਥਾ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਵਾਰੇ ਸੰਗਤਾਂ ਨੂੰ ਜਾਣੂ ਕਰਵਾਉਣਗੇ ਗ੍ਰੰਥੀ ਸਿੰਘ ਸਾਹਿਬ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ ਉਪਰੰਤ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ