ਭੋਗਪੁਰ 5 ਦਸੰਬਰ (ਸੁਖਵਿੰਦਰ ਜੰਡੀਰ) ਪੰਜਾਬ ਲੋਕ ਕਾਂਗਰਸ ਦੇ ਨੇਤਾ ਜਗਦੀਸ਼ ਜੱਸਲ ਆਦਮਪੁਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਸਰਕਾਰ ਨੇ ਪੰਜਾਬ ਵਿਚ ਬੇਜੋੜ ਵਿਕਾਸ ਕੀਤਾ ਹੈ, ਮੌਜੂਦਾ ਸਰਕਾਰ ਵੱਲੋਂ ਨਿੱਤ ਨਵੇਂ ਨੀਂਹ ਪੱਥਰ ਰੱਖੇ ਜਾ ਰਹੇ ਇਹਨਾਂ ਲਈ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਕਾਰ ਨੇ ਪਹਿਲਾਂ ਹੀ ਫੰਡ ਜਾਰੀ ਕੀਤੇ ਹੋਏ ਹਨ। ਉਹਨਾਂ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਨੂੰ ਕੁੱਲ 30043 ਕਰੋੜ 66 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਸਨ। ਅਤੇ ਜਲੰਧਰ ਜ਼ਿਲੇ ਦੇ 9 ਵਿਧਾਨ ਸਭਾ ਹਲਕਿਆਂ ਨੂੰ 1978 ਕਰੋੜ 74 ਲੱਖ ਰੁਪਏ ਵਿਕਾਸ ਲਈ ਦਿੱਤੇ ਸਨ। ਜੇਕਰ ਹਲਕਾ ਆਦਮਪੁਰ ਵਿਧਾਨ ਸਭਾ ਦੀ ਗੱਲ ਕੀਤੀ ਜਾਵੇ ਤਾਂ ਇਕੱਲੇ ਆਦਮਪੁਰ ਹਲਕੇ ਨੂੰ 225 ਕਰੋੜ 37 ਲੱਖ ਰੁਪਏ ਵਿਕਾਸ ਲਈ ਫੰਡ ਜਾਰੀ ਕੀਤੇ ਸਨ। ਆਦਮਪੁਰ ਹਲਕੇ ਵਿੱਚ ਜਿੰਨਾਂ ਵਿਕਾਸ ਹੋਇਆ ਹੈ ਉਹ ਜਨਤਾ ਦੇ ਸਾਹਮਣੇ ਹੈ। ਆਦਮਪੁਰ ਹਲਕੇ ਦੀ ਜਨਤਾ ਇਸ ਦਾ ਹਿਸਾਬ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲਵੇਗੀ।
ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿਚ ਕਾਫੀ ਸੁਧਾਰ ਕੀਤਾ ਅਤੇ ਗਰੀਬ ਵਰਗ ਦੇ ਲੋਕਾਂ ਦੇ ਬੱਚਿਆ ਲਈ ਪਹਿਲੀ ਕਲਾਸ ਤੋਂ ਹੀ ਅੰਗਰੇਜ਼ੀ ਦੀ ਪੜਾਈ ਲਾਗੂ ਕੀਤੀ ਅਤੇ 11000 ਤੋਂ ਵੱਧ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਬਦਲੀਆਂ। ਉਦਯੋਗ ਖੇਤਰ ਵਿੱਚ ਪੰਜਾਬ ਵਿੱਚ ਇਕ ਲੱਖ ਕਰੋੜ ਤੋਂ ਵੱਧ ਨਿਵੇਸ਼ ਕਰਵਾਇਆ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸ਼ਗੁਨ ਭਲਾਈ ਸਕੀਮ ਦਾ ਪੈਸਾ ਵਧਾ ਕੇ 51000 ਰੁਪਏ ਕੀਤਾ। ਬੁਢਾਪਾ ਪੈਨਸ਼ਨ ਸਕੀਮ ਵਿੱਚ ਵੀ ਵਾਧਾ ਕਰਦੇ ਹੋਏ 1500 ਰੁਪਏ ਕੀਤੀ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਗੰਨੇ ਦੇ ਭਾਅ 360 ਰੁਪਏ ਪ੍ਰਤੀ ਕੁਇੰਟਲ ਤਹਿ ਕੀਤਾ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਿੱਚ ਨੌਕਰੀ ਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਖਤਮ ਕਰਨ ਲਈ ਅਹਿਮ ਯੋਗਦਾਨ ਪਾਇਆ। ਆਉਂਦੀਆਂ ਵਿਧਾਨ ਸਭਾ ਚੋਣਾਂ 2022 ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਜੀ ਤੇ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਾਏਗੀ।
Author: Gurbhej Singh Anandpuri
ਮੁੱਖ ਸੰਪਾਦਕ