ਸ਼ਾਹਪੁਰਕੰਡੀ 7 ਦਸੰਬਰ (ਸੁਖਵਿੰਦਰ ਜੰਡੀਰ )-ਜਿਵੇਂ ਹੀ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਇਲੈਕਸ਼ਨ ਕੰਪੇਨਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਉਸੇ ਸਮੇਂ ਤੋਂ ਹੀ ਪੰਜਾਬ ਵਿਚ ਸੁਨੀਲ ਜਾਖੜ ਦੇ ਸਮਰਥਕਾ ਵਿੱਚ ਖੁਸ਼ੀ ਦੀ ਲਹਿਰ ਬਣ ਗਈ ਹੈ। ਇਸੇ ਖ਼ੁਸ਼ੀ ਨੂੰ ਲੋਕਾਂ ਵਿੱਚ ਸਾਂਝਾ ਕਰਨ ਲਈ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਬਲਕਾਰ ਪਠਾਨੀਆ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ । ਜਿਸ ਵਿੱਚ ਧਾਰ ਇਲਾਕੇ ਦੇ ਪਿੰਡਾਂ ਦੇ ਬਹੁਤ ਸਾਰੇ ਸਰਪੰਚਾਂ,ਪੰਚਾਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ । ਇਸ ਮੌਕੇ ਸਭ ਤੋਂ ਪਹਿਲਾਂ ਕਾਂਗਰਸੀ ਨੇਤਾ ਬਲਕਾਰ ਪਠਾਨੀਆ ਵੱਲੋਂ ਕਾਂਗਰਸ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ, ਸੁਨੀਲ ਜਾਖੜ ਨੂੰ ਇਲੈਕਸ਼ਨ ਕੰਪੇਨਿਗ਼ ਕਮੇਟੀ ਦਾ ਚੇਅਰਮੈਨ ਬਣਾ ਕੇ ਕਾਂਗਰਸ ਪਾਰਟੀ ਹਾਈ ਕਮਾਂਡ ਨੇ ਇਕ ਬਹੁਤ ਹੀ ਚੰਗਾ ਫ਼ੈਸਲਾ ਲਿਆ ਹੈ । ਇਸ ਮੌਕੇ ਉਨ੍ਹਾਂ ਸੁਨੀਲ ਜਾਖੜ ਨੂੰ ਵੀ ਵਧਾਈ ਦਿੱਤੀ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ,ਜੋ ਇਕ ਸੁਲਝੇ ਹੋਏ ਇਨਸਾਨ ਹਨ ਅਤੇ ਪੰਜਾਬ ਪ੍ਰਦੇਸ਼ ਦੇ ਸਾਰੇ ਹਲਕਿਆਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਹਲਕਾ ਸੁਜਾਨਪੁਰ ਅਤੇ ਧਾਰ ਇਲਾਕੇ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਉਹ ਹਲਕਾ ਸੁਜਾਨਪੁਰ ਦੇ ਲੋਕਲ ਨੁਮਾਇੰਦੇ ਨੂੰ ਹੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਦੇ ਦੇ ਨਾਲ ਨਵਾਜਣਗੇ। ਇਸ ਮੌਕੇ ਉਥੇ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ