ਕਰਤਾਰਪੁਰ 8 ਦਸੰਬਰ (ਭੁਪਿੰਦਰ ਸਿੰਘ ਮਾਹੀ): ਧਰਮ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਜੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਇਸਤਰੀ ਸਤਸੰਗ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਦੀ ਅਰੰਭਤਾ ਭਾਈ ਬਿਕਰਮਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਗੰਗਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਕੀਤੀ ਗਈ ਉਪਰੰਤ ਗਿਆਨੀ ਜਗਦੀਪ ਸਿੰਘ ਜੀ ਵੱਲੋਂ ਸੰਗਤਾਂ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵੱਡਮੁੱਲੀ ਜਾਣਕਾਰੀ ਦੀ ਸਾਂਝ ਪਾਈ ਗਈ। ਅਖੀਰ ਵਿੱਚ ਭਾਈ ਚਰਨਜੀਤ ਸਿੰਘ ਜੀ ਕਰਤਾਰਪੁਰ ਵਾਲੇ ਸਾਬਕਾ ਹਜੂਰੀ ਰਾਗੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਮੌਕੇ ਸਭਾ ਵੱਲੋਂ ਸਮੂਹ ਸਹਿਯੋਗੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਛਕਾਇਆ ਗਿਆ। ਇਸ ਮੌਕੇ ਬੀਬੀ ਕੁਲਵਿੰਦਰ ਕੌਰ ਪ੍ਰਧਾਨ, ਗੁਰਦੀਪ ਕੌਰ, ਰਜਿੰਦਰ ਕੌਰ, ਰਣਜੀਤ ਕੌਰ, ਜਸਵੀਰ ਕੌਰ, ਗੁਰਵਿੰਦਰ ਕੌਰ, ਗ੍ਰੰਥੀ ਭਾਈ ਜਸਵੰਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਖਾਲਸਾ, ਤਜਿੰਦਰ ਸਿੰਘ ਖਾਲਸਾ, ਮਨਜੀਤ ਸਿੰਘ, ਗੁਰਦਿੱਤ ਸਿੰਘ, ਭਾਈ ਮਨਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ ਬਾਬਾ, ਜਤਿੰਦਰ ਸਿੰਘ ਭੂਈ, ਅਮਨਦੀਪ ਸਿੰਘ, ਮਾਸਟਰ ਅਮਰੀਕ ਸਿੰਘ, ਹਰਵਿੰਦਰ ਸਿੰਘ, ਲਖਵੀਰ ਸਿੰਘ, ਜੈਪਾਲ ਸਿੰਘ ਲਾਲੀ, ਪਰਮਜੀਤ ਸਿੰਘ ਹੀਰਾ, ਹਰਬੰਸ ਸਿੰਘ ਝਮਟ, ਓਂਕਾਰ ਸਿੰਘ ਵਿਲਖੂ, ਪਰਵਿੰਦਰ ਸਿੰਘ ਲੰਬੜਦਾਰ, ਹਰਵਿੰਦਰ ਸਿੰਘ ਛਾਬੜਾ, ਜਸਮਾਈਨ ਸਿੰਘ, ਸਿਮਰਨ, ਹਰਮਨ ਸਿੰਘ, ਪ੍ਰਲਾਦ ਸਿੰਘ, ਖੁਸ਼ਵਿੰਦਰ ਕੌਰ, ਬਲਬੀਰ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਿਰ ਸਨ।
Author: Gurbhej Singh Anandpuri
ਮੁੱਖ ਸੰਪਾਦਕ