ਹੁਸ਼ਿਆਰਪੁਰ 14 ਦਸੰਬਰ (ਨਜ਼ਰਾਨਾ ਨਿਊਜ਼ ਨੈੱਟਵਰਕ) ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਸਿੱਖਾਂ ਦੀ ਨੁਮਾਂਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ, ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ, ਵਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ, ਚੜ੍ਹਦੀਕਲਾ ਦੀ ਅਰਦਾਸ ਕਰਨ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਦਾ ਵਿਸ਼ੇਸ਼ ਸਨਮਾਨ ਕਰਨ ਲਈ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਸ ਅਮ੍ਰਿਤਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ ਨਵਪ੍ਰੀਤ ਸਿੰਘ ਮੰਡਿਆਲਾ, ਸ ਅਰਵਿੰਦ ਸਿੰਘ ਧੂਤਕਲਾਂ, ਡਾ ਜਤਿੰਦਰਪਾਲ ਸਿੰਘ, ਸ ਮਨਪ੍ਰੀਤ ਸਿੰਘ ਗੜ੍ਹਦੀਵਾਲਾ, ਭਾਈ ਨਛੱਤਰ ਸਿੰਘ ਬ੍ਰਹਮਜੀਤ ਨੇ ਵੀਚਾਰਾਂ ਸਾਂਝੀਆਂ ਕੀਤੀਆਂ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋ਼ਨ, ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜਦੀਵਾਲਾ ਵਲੋਂ ਸਾਂਝੇ ਤੌਰ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਂਟ ਕੀਤਾ ਗਿਆ। ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਭੂਮਿਕਾ ਸ ਅਮਰੀਕ ਸਿੰਘ ਨੇ ਬਾਖੂਬੀ ਨਿਭਾਈ। ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਵਲੋਂ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਗੁਰਬਾਣੀ, ਗੁਰ ਇਤਿਹਾਸ ਵਿਚੋਂ ਉਦਾਹਰਣਾਂ ਦੇ ਕੇ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਆ ਗਿਆ। ਸਮਾਗਮ ਵਿੱਚ ਸ ਗੁਰਪ੍ਰੀਤ ਸਿੰਘ ਪਥਿਆਲ, ਸ ਬਲਜੀਤ ਸਿੰਘ, ਭਾਈ ਸੁਖਵੀਰ ਸਿੰਘ ਗੜ੍ਹਦੀਵਾਲਾ, ਭਾਈ ਜਸਵੀਰ ਸਿੰਘ ਭਟੋਲੀਆਂ, ਸ ਅਮਨਦੀਪ ਸਿੰਘ, ਸ ਸੁਖਵਿੰਦਰ ਸਿੰਘ, ਮੈਡਮ ਸੰਦੀਪ ਕੁਮਾਰੀ, ਮੈਡਮ ਕਿਰਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ