ਸ਼ਾਹਪੁਰਕੰਢੀ 14 ਦਸੰਬਰ ( ਸੁਖਵਿੰਦਰ ਜੰਡੀਰ )-ਭਾਵੇਂ ਪੁਲੀਸ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਇਲਾਕੇ ਚ ਲੁੱਟ ਖੋਹ ਚੋਰ ਬਾਜ਼ਾਰੀ ਆਦਿ ਵਰਗੀਆਂ ਵਾਰਦਾਤਾਂ ਤੇ ਕਾਬੂ ਪਾਉਣ ਲਈ ਮੁਸਤੈਦੀ ਦਿਖਾ ਰਿਹਾ ਹੈ ਪਰ ਫਿਰ ਵੀ ਇਲਾਕੇ ਚ ਆਏ ਦਿਨ ਲੁੱਟ ਖੋਹ ਚੋਰੀ ਬਾਜ਼ਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਹੁਣ ਤਾਂ ਮਾਹੌਲ ਇੰਨਾ ਖ਼ਰਾਬ ਹੋ ਗਿਆ ਹੈ ਕਿ ਇਲਾਕੇ ਵਿਚ ਦਿਨ ਦਿਹਾੜੇ ਕਤਲ ਦੀਆਂ ਵਾਰਦਾਤਾਂ ਹੋਣ ਲੱਗ ਪਈਆਂ ਹਨ ਇਨ੍ਹਾਂ ਗੱਲਾਂ ਉੱਤੇ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਨੌਜਵਾਨ ਨੇਤਾ ਅਸ਼ਵਨੀ ਲੂੰਬਾ ਨੇ ਦੱਸਿਆ ਕਿ ਬੀਤੇ ਕੱਲ੍ਹ ਪਿੰਡ ਡੂੰਘ ਵਿੱਚ ਇੱਕ ਨੌਜਵਾਨ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਜਿਸ ਨੂੰ ਲੈ ਕੇ ਪੂਰੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਪਵੇ ਆਪਣੀ ਮੁਸਤੈਦੀ ਦਿਖਾਉਂਦੇ ਹੋਏ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਲਾਕੇ ਵਿੱਚ ਅਜਿਹੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਚੋਰੀ ਬਾਜ਼ਾਰੀ ਦੀਆ ਵਾਰਦਾਤਾਂ ਆਮ ਹੀ ਹੋ ਗਈਆਂ ਹਨ ਪਰ ਹੁਣ ਇਲਾਕੇ ਚ ਦਿਨ ਦਿਹਾੜੇ ਨੌਜਵਾਨ ਦਾ ਕਤਲ ਹੋਣ ਨਾਲ ਪੂਰੇ ਇਲਾਕੇ ਚ ਦਹਿਸ਼ਤ ਬਣੀ ਹੋਈ ਹੈ ਇਸ ਮੌਕੇ ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਅਪੀਲ ਕਰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਪੇਸ਼ ਆਉਂਦੇ ਹੋਏ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਇਸ ਮੌਕੇ ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲੀਸ ਪ੍ਰਸ਼ਾਸਨ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਲੋਕਾਂ ਤੇ ਜਲਦ ਤੋਂ ਜਲਦ ਨੱਥ ਪਾਵੇ ਤਾਂ ਜੋ ਇਲਾਕੇ ਚ ਅਮਨ ਸ਼ਾਂਤੀ ਬਣੀ ਰਹੇ