46 Views
ਭੋਗਪੁਰ 15 ਦਸੰਬਰ (ਸੁਖਵਿੰਦਰ ਜੰਡੀਰ) ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਦੇ ਕਾਂਗਰਸੀ ਪ੍ਰਧਾਨਾਂ ਤੇ ਵਰਕਿੰਗ ਪ੍ਰਧਾਨਾਂ ਦੀ ਸੂਚੀ ਐਲਾਨ ਕਰ ਦਿੱਤੀ ਗਈ ।ਇਸ ਵਿੱਚ ਭੋਗਪੁਰ ਸ਼ਹਿਰ ਦੇ ਵਸਨੀਕ ਲੋਕ ਸਭਾ ਹਲਕਾ ਜਲੰਧਰ ਦੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਸ਼ਵਨ ਭੱਲਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।ਅਸ਼ਵਨ ਭੱਲਾ ਹਲਕਾ ਨਕੋਦਰ ਦੀ ਅਗਵਾਈ ਕਰ ਰਹੇ ਹਨ ਅਤੇ ਉਨ੍ਹਾਂ ਦੇ ਵਰਕਿੰਗ ਪ੍ਰਧਾਨ ਬਣਨ ਨਾਲ ਉਨ੍ਹਾਂ ਦੀ ਦਾਅਵੇਦਾਰੀ ਹੋਰ ਵੀ ਪੱਕੀ ਹੋ ਗਈ ਹੈ। ਅਸ਼ਵਨ ਭੱਲਾ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ,ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਨੀਲ ਜਾਖੜ ਚੇਅਰਮੈਨ ਦਾ ਧੰਨਵਾਦ ਕੀਤਾ
Author: Gurbhej Singh Anandpuri
ਮੁੱਖ ਸੰਪਾਦਕ