ਭੋਗਪੁਰ 19 ਦਸੰਬਰ ( ਜੰਡੀਰ ) ਨੈਸ਼ਨਲ ਪਾਵਰ ਜਰਨਲਿਸਟ ਐਸੋਸੀਏਸ਼ਨ ਰਜਿ ਦੇ ਬੁਲਾਰੇ ਪੱਤਰਕਾਰ ਗੋਬਿੰਦ ਸੁਖੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਲੇਖਕ , ਗ਼ਜ਼ਲਗੋ ਸ਼ਾਇਰ ਤੇ ਸੀਨੀਅਰ ਪੱਤਰਕਾਰ ਮੇਹਰ ਚੰਦ ਸਿੱਧੂ ਨੂੰ ਨੈਸ਼ਨਲ ਪਾਵਰ ਜਰਨਲਿਸਟ ਐਸੋਸੀਏਸ਼ਨ ਰਜਿ ਦੇ ਵਾਈਸ ਪ੍ਰਧਾਨ ਪੰਜਾਬ ਨਿਯੂਕਤ ਕੀਤਾ ਗਿਆ ਹੈ ਦੂਜੇ ਪਾਸੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਰਣਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੇਖਕ ਮੇਹਰ ਚੰਦ ਸਿੱਧੂ ਹੂਰਾਂ ਦੀ ਕਾਬਲੀਅਤ ਤੇ ਯੋਗਤਾ ਨੂੰ ਮੰਦੇ ਨਜ਼ਰ ਰੱਖਦਿਆਂ ਉਨ੍ਹਾਂ ਨੂੰ ਪੰਜਾਬ ਦੇ ਵਾਈਸ ਪ੍ਰਧਾਨ ਦੀ ਜ਼ਿਮੇਵਾਰੀ ਸੌਂਪੀ ਗਈ ਹੈ ਉਨ੍ਹਾਂ ਦੀ ਨਿਯੁਕਤੀ ਤੇ ਵੱਖ-ਵੱਖ ਅਖ਼ਬਾਰਾਂ ਤੇ ਚੈਨਲਾਂ ਦੇ ਪੱਤਰਕਾਰ ਭਾਈਚਾਰੇ ਵੱਲੋਂ ਮੁਬਾਰਕਾਂ ਪੇਸ਼ ਕੀਤੀਆਂ ਗਈਆਂ ਇਸ ਮੌਕੇ ਤੇ ਲੇਖਕ ਮੇਹਰ ਚੰਦ ਸਿੱਧੂ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਗੇ ਤੇ ਅਵਾਮ ਦੇ ਹੱਕਾਂ ਲਈ ਹਮੇਸ਼ਾ ਉਨ੍ਹਾਂ ਦੀ ਕਲਮ ਨਿਰਪੱਖਤਾ ਨਾਲ ਚਲਦੀ ਰਹੇਗੀ ।
Author: Gurbhej Singh Anandpuri
ਮੁੱਖ ਸੰਪਾਦਕ