48 Views
ਭੋਗਪੁਰ 21 ਦਸੰਬਰ (ਸੁਖ ਜੰਡੀਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਪਿੰਡ ਕਾਲੂਵਾਹਰ, ਪੈਟਰੋਲ ਪੰਪ ਦੇ ਪਿੱਛੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਤੀ 24 ਦਸੰਬਰ 2021 ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦੇ ਹਰ ਤਰ੍ਹਾਂ ਦੇ ਸਰੀਰਿਕ ਰੋਗਾਂ ਦਾ ਫਰੀ ਚੈੱਕਅੱਪ ਅਤੇ ਫ੍ਰੀ ਦਵਾਈਆਂ ਦਿੱਤੀਆਂ ਜਾਣਗੀਆਂ। ਅਤੇ ਅੱਖਾਂ ਦੇ ਆਪ੍ਰੇਸ਼ਨ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਫਰੀ ਕੀਤੇ ਜਾਣਗੇ। ਕਿਸੇ ਵੀ ਮਰੀਜ਼ ਨੇ ਜੇਕਰ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਇਸ ਮੋਬਾਇਲ ਨੰਬਰ (97810-73713)
ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਕੈਂਪ ਵਿੱਚ ਗੁਰੂ ਕੇ ਲੰਗਰ ਵੀ ਅਤੁੱਟ ਵਰਤਣਗੇ ।
Author: Gurbhej Singh Anandpuri
ਮੁੱਖ ਸੰਪਾਦਕ