*ਸਮਾਲਸਰ-ਮੱਲਕੇ ਤੋਂ ਗੋਲੂ ਕੀ ਧਰਮਸ਼ਾਲਾ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਸੜਕ ਦਾ ਰੱਖਿਆ ਨੀਂਹ ਪੱਥਰ
ਬਾਘਾ ਪੁਰਾਣਾ, 21 ਦਸੰਬਰ (ਰਾਜਿੰਦਰ ਸਿੰਘ ਕੋਟਲਾ ਟ) ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਜਿੱਥੇ ਹਲਕਾ ਬਾਘਾ ਪੁਰਾਣਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਉਨ੍ਹਾਂ ਵੱਲੋਂ ਲਗਾਤਾਰ ਉਦਘਾਟਨ ਕੀਤੇ ਜਾ ਰਹੇ ਹਨ, ਉਥੇ ਹੀ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜ ਕਰਵਾਉਣ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ। ਹਲਕੇ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਹਲਕੇ ਦੇ ਅੰਦਰ ਪੈਂਦੇ ਪਿੰਡ ਸਮਾਲਸਰ-ਮੱਲਕੇ ਤੋਂ ਗੋਲੂ ਕੀ ਧਰਮਸ਼ਾਲਾ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਅੰਦਰੂਨੀ ਫਿਰਨੀ ਤਕ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਉਨ੍ਹਾਂ ਨਾਲ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਜਗਸੀਰ ਸਿੰਘ ਕਾਲੇਕੇ ਤੋਂ ਇਲਾਵਾ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਹਲਕਾ ਬਾਘਾ ਪੁਰਾਣਾ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੀ ਉਨ੍ਹਾਂ ਦਾ ਇੱਕੋ ਇਕ ਮਕਸਦ ਸੀ, ਜਿਸ ਨੂੰ ਪੂਰਾ ਕੀਤਾ ਗਿਆ ਹੈ ਅਤੇ ਅਧੂਰੇ ਵਿਕਾਸ ਕਾਰਜ ਨੂੰ ਪੂਰਾ ਕਰਨ ਲਈ ਆਉਂਦੇ ਦਿਨਾਂ ਵਿਚ ਪਿੰਡਾਂ ਨੂੰ ਵੱਡੇ ਪੱਧਰ ’ਤੇ ਗਰਾਂਟਾਂ ਦੀ ਰਾਸ਼ੀ ਦੇ ਚੈੱਕ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਦੁਬਾਰਾ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਅੰਦਰ ਵਿਕਾਸ ਕਾਰਜ ਨੇ ਫੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦਾ ਐਲਾਨ ਕੀਤਾ ਗਿਆ, ਜਿਸ ਨਾਲ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹੈ। ਬੇਘਰੇ ਲੋਕਾਂ ਨੂੰ ਪੰਜ-ਪੰਜ ਮਰਲੇ ਦੇ ਮੁਫ਼ਤ ਪਲਾਟ, ਬਿਜਲੀ ਦੇ ਬਕਾਇਆ ਬਿੱਲ ਮੁਆਫ਼, ਵਾਟਰ ਸਪਲਾਈ ਦੇ ਬਿੱਲਾਂ ਵਿਚ ਕਮੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਰੇਤ ਦੇ ਰੇਟਾਂ ਵਿਚ ਕਮੀ, ਕੇਬਲ ਮਾਫੀਆ ਨੂੰ ਨੱਥ ਪਾਉਣਾ, ਸ਼ਹਿਰ ਖੇਤਰ ਦੇ ਲੋਕਾਂ ਨੂੰ ਵੀ ਵਾਟਰ ਸਪਲਾਈ ਵਿਚ ਰਾਹਤ ਦੇਣ ਤੋਂ ਇਲਾਵਾ ਕਿਸਾਨ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ, ਔਰਤਾਂ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਤੋਂ ਇਲਾਵਾ ਹੋਰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ