31 Views
ਭੋਗਪੁਰ 22 ਦਸੰਬਰ ( ਜੰਡੀਰ ) ਭੋਗਪੁਰ ਨਜ਼ਦੀਕ ਪਿੰਡ ਡੱਲੀ ਵਿਖੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਡੇਰਾ ਨਿਰਮਲਿਆ ਵਿਖੇ ਸੰਤ ਬਾਬਾ ਗੁਰਨਾਮ ਸਿੰਘ ਜਿਸ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਬੀਬੀ ਬਲਬੀਰ ਕੌਰ ਲੜੋਆ ਕੀਰਤਨੀ ਜਥਾ, ਅਤੇ ਹੋਰ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਅਕਾਲ ਪੁਰਖ ਨਾਲ ਜੋੜਨਾ ਕੀਤਾ, ਸੰਤ ਬਾਬਾ ਗੁਰਨਾਮ ਸਿੰਘ ਜੀ ਨੇ ਕਥਾ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਸੇਵਾ ਨਿਭਾ ਰਹੇ ਬੀਬੀ ਬਲਬੀਰ ਕੌਰ ਲੜੋਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ,ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਭਾਈ ਅਵਤਾਰ ਸਿੰਘ ਜੀ ਡੱਲਾ, ਭਾਈ ਜਸਵੰਤ ਸਿੰਘ ਜੀ ਡੱਲਾ, ਭਾਈ ਹਰਦਿਆਲ ਸਿੰਘ ਜੀ ਭੋਗਪੁਰ, ਭਾਈ ਅਮਰਜੀਤ ਸਿੰਘ ਜੀ ਜੰਡੀਰ ਆਦਿ ਹਾਜ਼ਰ ਸਨ
Author: Gurbhej Singh Anandpuri
ਮੁੱਖ ਸੰਪਾਦਕ