ਬਾਘਾ ਪੁਰਾਣਾ, 22 ਦਸੰਬਰ (ਰਾਜਿੰਦਰ ਸਿੰਘ ਕੋਟਲਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਕਮਲਜੀਤ ਸਿੰਘ ਬਰਾੜ ਨੂੰ ਜ਼ਿਲਾ ਕਾਂਗਰਸ ਕਮੇਟੀ ਮੋਗਾ ਦੇ ਜ਼ਿਲਾ ਪ੍ਰਧਾਨ ਬਣਾਉਣ ’ਤੇ ਜਿੱਥੇ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਅਤੇ ਸਮਾਜ ਸੇਵੀ ਕਲੱਬਾਂ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਫਰਜ਼ੰਦ ਕਮਲਜੀਤ ਸਿੰਘ ਬਰਾੜ ਨੂੰ ਜ਼ਿਲਾ ਕਾਂਗਰਸ ਕਮੇਟੀ ਦੇ ਜ਼ਿਲਾ ਪ੍ਰਧਾਨ ਬਣਨ ’ਤੇ ਡਾ. ਬੀ.ਆਰ ਅੰਬੇਦਕਰ ਵੈੱਲਫੇਅਰ ਸੋਸਾਇਟੀ ਰਜਿ: ਬਾਘਾ ਪੁਰਾਣਾ ਦੇ ਅਹੁਦੇਦਾਰਾਂ ਚੇਅਰਮੈਨ ਮਨਦੀਪ ਕੁਮਾਰ ਝੰਡੇ, ਪ੍ਰਧਾਨ ਅਸ਼ੋਕ ਕੁਮਾਰ, ਵਾਇਸ ਪ੍ਰਧਾਨ ਅਕਾਸ਼ਦੀਪ ਸਿੰਘ, ਸੈਕਟਰੀ ਵਿਜੇ ਕੁਮਾਰ, ਵਾਇਸ ਸੈਕਟਰੀ ਕੁਲਦੀਪ ਚੰਦ, ਕੈਸ਼ੀਅਰ ਵਿੱਕੀ ਕੁਮਾਰ ਅਤੇ ਰਮਨ ਕੁਮਾਰ ਵੱਲੋਂ ਬਾਬਾ ਸਾਹਿਬ ਡਾ. ਬੀ. ਆਰ ਅੰਬੇਦਕਰ ਜੀ ਦਾ ਸਰੂਪ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਚਿੰਨ੍ਹ ਪ੍ਰਾਪਤ ਕਰਦਿਆਂ ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਜੋ ਉਨ੍ਹਾਂ ਨੂੰ ਡਾ. ਬੀ.ਆਰ ਅੰਬੇਦਕਰ ਵੈਲਫੇਅਰ ਸੁਸਾਇਟੀ ਵੱਲੋਂ ਸਨਮਾਨ ਦਿੱਤਾ ਗਿਆ ਹੈ ਉਸ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ ਅਤੇ ਉਨ੍ਹਾਂ ਨਾਲ ਵਾਅਦਾ ਕਰਦੇ ਹਨ ਜਿੱਥੇ ਵੀ ਕਦੇ ਉਨ੍ਹਾਂ ਨੂੰ ਮੇਰੀ ਜ਼ਰੂਰਤ ਹੋਵੇਗੀ ਉਹ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨਗੇ ਅਤੇ ਸਮਾਜ ਸੇਵੀ ਕੰਮਾਂ ਵਿਚ ਉਨ੍ਹਾਂ ਦਾ ਸਾਥ ਵੀ ਦੇਣਗੇ। ਇਸ ਮੌਕੇ ਸੁਸਾਇਟੀ ਦੇ ਹੋਰ ਵੀ ਮੈਂਬਰ ਹਾਜ਼ਰ ਸਨ।