ਕਿਹਾ : ਲੋਕਾਂ ਦੇ ਨਕਾਰੇ ਸ਼ੇਖਚਿਲੀ ਵਾਲੇ ਸੁਪਨੇ ਦੇਖਣੇ ਬੰਦ ਕਰ ਦੇਣ, ਲੋਕ ਕਦੇ ਨਹੀਂ ਲਾਉਣਗੇ ਮੂੰਹ
ਬਾਘਾ ਪੁਰਾਣਾ,22 ਦਸੰਬਰ (ਰਾਜਿੰਦਰ ਸਿੰਘ ਕੋਟਲਾ):ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੇੈ ਕੇ ਹਰ ਪਾਰਟੀ ਵੱਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕੀਤਾ ਹੋਇਆ ਹੈ, ਉਥੇ ਹੀ ਜ਼ਿਲਾ ਕਾਂਗਰਸ ਕਮੇਟੀ ਦੇ ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਵੀ ਜ਼ਿਲਾ ਮੋਗਾ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਦੀ ਝੋਲੀ ਵਿਚ ਪਾਉਣ ਲਈ ਸਰਗਰਮੀਆਂ ਤੇਜ਼ ਅੱਡੀ-ਚੋਟੀ ਦਾ ਜੋਰ ਲਾਇਆ ਹੋਇਆ ਹੇੈ। ਜ਼ਿਲਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਲੇ ਵਿਚ ਨੁੱਕੜ ਮੀਟਿੰਗਾਂ ਵਿਚ ਹੋ ਰਹੇ ਵੱਡੇ ਇਕੱਠਾਂ ਨੂੰ ਦੇਖ ਕੇ ਜਿੱਥੇ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ, ਉਥੇ ਹੀ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਫਿਕਰਾਂ ਵਿਚ ਪਾ ਦਿੱਤਾ ਹੈ, ਕਿਉਂਕਿ ਕਮਲਜੀਤ ਸਿੰਘ ਬਰਾੜ ਦੀਆਂ ਨੁੱਕੜ ਮੀਟਿੰਗਾਂ ਵਿਚ ਆਪ-ਮੁਹਾਰੇ ਹੁੰਦੇ ਇਕੱਠਾਂ ਤੋਂ ਇਹ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਦੁਬਾਰਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ। ਵੱਖ-ਵੱਖ ਪਿੰਡਾਂ ਵਿਚ ਕਮਲਜੀਤ ਸਿੰਘ ਬਰਾੜ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰ ਵਰਗ ਨੂੰ ਧਿਆਨ ਵਿਚ ਰੱਖਦੇ ਹੋਏ ਲਏ ਲੋਕ ਪੱਖੀ ਫ਼ੈਸਲਿਆਂ ਤੋਂ ਹਰ ਵਰਗ ਖੁਸ਼ ਹੈ ਅਤੇ ਘਰ-ਘਰ ਵਿਚ ਚੰਨੀ-ਚੰਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੁਬਾਰਾ ਸੱਤਾ ਵਿਚ ਆਵੇਗੀ, ਜਿਸ ਕਰ ਕੇ ਵਿਰੋਧੀ ਸ਼ੇਖਚਿਲੀ ਵਾਲੇ ਸੁਪਨੇ ਦੇਖਣੇ ਬੰਦ ਕਰ ਦੇਣ ਕਿਉਂਕਿ ਹੁਣ ਲੋਕ ਇਨ੍ਹਾਂ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ ਅਤੇ ਪੰਜਾਬ ਵਿਚ 90 ਤੋਂ 100 ਸੀਟਾਂ ਲੈ ਕੇ ਸੱਤਾ ਵਿਚ ਕਾਂਗਰਸ ਦੀ ਸਰਕਾਰ ਆਵੇਗੀ। ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਰਿਹਾ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੂੰ ਇਹ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਪ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਵਿਚ ਕਦੇ ਵੀ ਨਹੀਂ ਆਉਣਗੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ