32 Views
ਸੁਲਤਾਨਪੁਰ ਲੋਧੀ : 2017 ਵਿਚ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕੇ ਸੀਨੀਅਰ ਅਕਾਲੀ ਆਗੂ ਅੰਤਰ-ਰਾਸ਼ਟਰੀ ਬਾਸਕਟਬਾਲ ਖਿਡਾਰੀ ਅਰਜੁਨ ਐਵਾਰਡੀ ਸੱਜਣ ਸਿੰਘ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਮੁੜ ਆਪਣੀ ਮਾਂ ਪਾਰਟੀ ਆਪ ਵਿਚ ਸ਼ਾਮਲ ਹੋ ਗਏ ਹਨ। 2017 ਵਿਚ ਮਿਲੀ ਹਾਰ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਿਚ ਐਸ.ਪੀ. ਅਹੁਦੇ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਸਿਆਸਤ ਵਿਚ ਸ਼ਾਮਲ ਹੋ ਕੇ ਸੁਲਤਾਨਪੁਰ ਲੋਧੀ ਵਿਚ ਤੀਸਰੀ ਪਾਰਟੀ ਵਜੋਂ ਭੁਚਾਲ ਲਿਆ ਦਿੱਤਾ ਸੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਨੂੰ ਪੀਏਸੀ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ ਸੀ।
Author: Gurbhej Singh Anandpuri
ਮੁੱਖ ਸੰਪਾਦਕ