ਭੋਗਪੁਰ: 24 ਦਸੰਬਰ-( ਸੁਖਵਿੰਦਰ ਜੰਡੀਰ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਪਿੰਡ ਕਾਲੂਵਾਹਰ, ਪੈਟਰੋਲ ਪੰਪ ਦੇ ਪਿੱਛੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਿਤੀ 24 ਦਸੰਬਰ 2021 ਦਿਨ ਸ਼ੁੱਕਰਵਾਰ ਨੂੰ ਅਵਤਾਰ ਸਿੰਘ ਖ਼ਾਲਸਾ ਜੀ ਦੀ ਦੇਖ ਰੇਖ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦੇ ਹਰ ਤਰ੍ਹਾਂ ਦੇ ਸਰੀਰਿਕ ਰੋਗਾਂ ਦਾ ਫਰੀ ਚੈੱਕਅੱਪ ਅਤੇ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਅਤੇ ਲੋੜਵੰਦ ਮਰੀਜਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਰਵਾਨਾਂ ਕੀਤਾ ਗਿਆ।
ਇਸ ਕੈਂਪ ਵਿੱਚ ਤਕਰੀਬਨ ਕਰੀਬ 2000 ਮਰੀਜਾਂ ਦਾ ਚੈਕਅੱਪ ਕੀਤਾ ਗਿਆ। ਬਾਅਦ ਵਿੱਚ ਅਵਤਾਰ ਸਿੰਘ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਨੰਦਾਚੋਰ ਜੀ ਨੇ ਆਈ ਹੋਈ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਕੈਂਪ ਵਿੱਚ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ ।