ਕਰਤਾਰਪੁਰ 25 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਚੌਥਾ ਸਮਾਗਮ ਬੀਤੀ ਰਾਤ 23 ਦਸੰਬਰ ਨੂੰ ਸ. ਜਗਜੀਤ ਸਿੰਘ ਛਾਬੜਾ ਦੇ ਗ੍ਰਹਿ ਸ੍ਰੀ ਗੁਰੂ ਅਰਜਨ ਦੇਵ ਨਗਰ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਵਿੱਚ ਭਾਈ ਦਰਸ਼ਨ ਸਿੰਘ ਜੀ ਕਰਤਾਰਪੁਰ, ਅੰਮ੍ਰਿਤਪਾਲ ਸਿੰਘ, ਭਾਈ ਮਨਜੀਤ ਸਿੰਘ , ਜਸਲੀਨ ਕੌਰ, ਬੀਬੀ ਕੁਲਵਿੰਦਰ ਕੌਰ, ਭਾਈ ਅਜੀਤ ਸਿੰਘ ਜੀ ਖਾਲਸਾ ਨੇ ਆਪਣੀ ਰਸਭਿੰਨੀ ਰਸਨਾ ਤੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੋਰਾਨ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਤਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੀ ਲੜੀ ਤਹਿਤ 25 ਦਸੰਬਰ ਦਿਨ ਸ਼ਨਿਚਰਵਾਰ ਨੂੰ ਭੋਗਲ ਪਰਿਵਾਰ ਦੇ ਗ੍ਰਹਿ ਦਿਆਲਪੁਰ ਗੇਟ ਵਿਖੇ ਅਤੇ 26 ਦਸੰਬਰ ਦਿਨ ਐਤਵਾਰ ਨੂੰ ਭਾਈ ਅਮਰਜੀਤ ਸਿੰਘ ਦੇ ਗ੍ਰਹਿ ਮੁਹੱਲਾ
ਲੁਹਾਰਾਂ ਵਿਖੇ ਸਮਾਗਮ ਕਰਵਾਏ ਜਾਣਗੇ। ਇਸ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਛਕਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਪ੍ਰਧਾਨ, ਮਨਜੀਤ ਸਿੰਘ, ਅਮਰਜੀਤ ਸਿੰਘ, ਹਰਜੋਤ ਸਿੰਘ, ਹਰਜੋਧ ਸਿੰਘ, ਜਗਜੀਤ ਸਿੰਘ ਛਾਬੜਾ, ਪ੍ਰਿਤਪਾਲ ਸਿੰਘ ਛਾਬੜਾ, ਪਰਮਪ੍ਰੀਤ ਸਿੰਘ, ਭਵਨਦੀਪ ਸਿੰਘ, ਪਰਮਪ੍ਰੀਤ ਸਿੰਘ, ਪਲਪਿੰਦਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਨਵਲਪ੍ਰੀਤ ਸਿੰਘ, ਪਰਵਿੰਦਰ ਸਿੰਘ,ਅੰਮ੍ਰਿਤਪਾਲ ਸਿੰਘ, ਜਸਕਰਨ ਸਿੰਘ , ਭਵਨੀਤ ਸਿੰਘ, ਗੁਰਵੀਰ ਸਿੰਘ, ਤਨਵੀਰ ਸਿੰਘ, ਰਾਜਵੰਤ ਕੌਰ ,ਪਰਮਿੰਦਰ ਕੌਰ, ਜਸਲੀਨ ਕੌਰ, ਕੁਲਵਿੰਦਰ ਕੌਰ, ਤਨਜੀਤ ਕੌਰ, ਅੰਤਰਪ੍ਰੀਤ ਕੌਰ , ਕੁਲਵੰਤ ਕੌਰ , ਹਰਪ੍ਰੀਤ ਕੌਰ ਸਨਦੀਪ ਕੌਰ, ਪਵਨਦੀਪ ਕੌਰ, ਗੁਰਪ੍ਰੀਤ ਕੌਰ ਆਦਿ ਸੰਗਤਾਂ ਮੌਜੂਦ ਸਨ।
Author: Gurbhej Singh Anandpuri
ਮੁੱਖ ਸੰਪਾਦਕ