Home » ਧਾਰਮਿਕ » ਇਤਿਹਾਸ » “ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਪੰਜਵਾਂ ਲੜੀਵਾਰ ਸਮਾਗਮ ਕਰਵਾਇਆ

“ਸਫ਼ਰ-ਏ-ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦੇ ਤਹਿਤ ਪੰਜਵਾਂ ਲੜੀਵਾਰ ਸਮਾਗਮ ਕਰਵਾਇਆ

28

ਕਰਤਾਰਪੁਰ 25 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ “ਸਫਰ-ਏ- ਸ਼ਹਾਦਤ” ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਪੰਜਵਾਂ ਸਮਾਗਮ ਬੀਬੀ ਬਲਵਿੰਦਰ ਕੌਰ ਮੁਹੱਲਾ ਸੋਨੀਆ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਵਿੱਚ ਭਾਈ ਦਰਸ਼ਨ ਸਿੰਘ ਜੀ ਕਰਤਾਰਪੁਰ, ਅੰਮ੍ਰਿਤਪਾਲ ਸਿੰਘ, ਭਾਈ ਮਨਜੀਤ ਸਿੰਘ, ਬੀਬੀ ਜਸਲੀਨ ਕੌਰ, ਭਾਈ ਅਜੀਤ ਸਿੰਘ ਜੀ ਖਾਲਸਾ ਨੇ ਆਪਣੀ ਰਸਭਿੰਨੀ ਰਸਨਾ ਤੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੋਰਾਨ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਤਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੀ ਲੜੀ ਤਹਿਤ 26 ਦਸੰਬਰ ਦਿਨ ਐਤਵਾਰ ਨੂੰ ਭਾਈ ਅਮਰਜੀਤ ਸਿੰਘ ਦੇ ਗ੍ਰਹਿ ਮੁਹੱਲਾ ਲੁਹਾਰਾਂ ਅਤੇ 27 ਦਸੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੀ ਵਿਖੇ ਸਮਾਗਮ ਕਰਵਾਏ ਜਾਣਗੇ। ਇਸ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਛਕਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਪ੍ਰਧਾਨ, ਮਨਜੀਤ ਸਿੰਘ, ਅਮਰਜੀਤ ਸਿੰਘ, ਹਰਜੋਤ ਸਿੰਘ, ਹਰਜੋਧ ਸਿੰਘ, ਜਗਜੀਤ ਸਿੰਘ ਛਾਬੜਾ, ਪਰਮਪ੍ਰੀਤ ਸਿੰਘ, ਭਵਨਦੀਪ ਸਿੰਘ, ਪਰਮਪ੍ਰੀਤ ਸਿੰਘ, ਪਲਪਿੰਦਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਸਿੰਘ, ਪਰਵਿੰਦਰ ਸਿੰਘ, ਜਸਕਰਨ ਸਿੰਘ , ਭਵਨੀਤ ਸਿੰਘ, ਗੁਰਵੀਰ ਸਿੰਘ, ਤਨਵੀਰ ਸਿੰਘ, ਰਾਜਵੰਤ ਕੌਰ, ਪਰਮਿੰਦਰ ਕੌਰ, ਜਸਲੀਨ ਕੌਰ, ਤਨਜੀਤ ਕੌਰ, ਅੰਤਰਪ੍ਰੀਤ ਕੌਰ, ਕੁਲਵੰਤ ਕੌਰ , ਹਰਪ੍ਰੀਤ ਕੌਰ, ਸਨਦੀਪ ਕੌਰ, ਪਵਨਦੀਪ ਕੌਰ ਆਦਿ ਸੰਗਤਾਂ ਮੌਜੂਦ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?