ਬਾਘਾਪੁਰਾਣਾ,25 ਦਸੰਬਰ (ਰਾਜਿੰਦਰ ਸਿੰਘ ਕੋਟਲਾ):ਸੱਚ ਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਲੰਗੇਆਣਾ ਪੁਰਾਣਾ ਦੀ ਪ੍ਰੇਰਨਾ ਸਦਕਾ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ,ਮਾਤਾ ਗੁਜਰ ਕੌਰ ਜੀ ਅਤੇ ਗੁਰੂ ਸਾਹਿਬ ਜੀ ਦੇ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮਨਾਉਂਦਿਆਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ (ਭਾਈ ਜੈਤਾ)ਜੀ ਸਮੇਤ ਸਮੂਹ ਪੁਰਾਤਨ ਅਤੇ ਵਰਤਮਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕਰਦਿਆਂ ਬਾਰਵਾਂ ਸ਼ਹੀਦੀ ਸਮਾਗਮ 26 ਦਸੰਬਰ ਦਿਨ ਐਤਵਾਰ ਨੂੰ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਹਰਗੋਬਿੰਦਸਰ ਸਾਹਿਬ ਪਿੰਡ ਲੰਗੇਆਣਾ ਪੁਰਾਣਾ (ਮੋਗਾ)ਵਿਖੇ ਬੜ੍ਹੀ-ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਾਧੂ ਸਿੰਘ ਜੀ,ਬਾਬਾ ਗੁਰਦਿਆਲ ਸਿੰਘ ਜੀ ਅਤੇ ਭਾਈ ਰਣਜੀਤ ਸਿੰਘ ਲੰਗੇਆਣਾ ਵਾਲਿਆਂ ਨੇ ਸਮੂਹ ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਸ਼ਹੀਦੀ ਸਮਾਗਮ ‘ਚ ਪਹੁੰਚਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਰਾਗੀ ਭਾਈ ਹਰਮਿੰਦਰ ਸਿੰਘ ਹਜੂਰੀ ਜੱਥਾ (ਗੁ:ਸੰਤ ਖਾਲਸਾ ਪਿੰਡ ਰੋਡੇ),ਗਿਆਨੀ ਬਲਵਿੰਦਰ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਸੰਤ ਖਾਲਸਾ ਪਿੰਡ ਰੋਡੇ ਗੁਰਬਾਣੀ ਕਥਾ-ਕੀਰਤਣ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
Author: Gurbhej Singh Anandpuri
ਮੁੱਖ ਸੰਪਾਦਕ