ਕਰਤਾਰਪੁਰ 26 ਦਸੰਬਰ (ਭੁਪਿੰਦਰ ਸਿੰਘ ਮਾਹੀ): ਮਾਤਾ ਗੁਜਰ ਕੌਰ ਜੀ, ਚਾਰ ਸਹਿਬਜਾਦਿਆਂ, ਸਾਕਾ ਚਮਕੌਰ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਗੁਰਦੁਆਰਾ ਬਾਬਾ ਮੰਗਲ ਸਿੰਘ ਨਿਹੰਗ ਸਿੰਘਾਂ, ਸਬਜੀ ਮੰਡੀ ਕਪੂਰਥਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭੀ ਸਾਲਾਨਾ ਪੈਦਲ ਯਾਤਰਾ ਦਾ ਕਰਤਾਰਪੁਰ ਪਹੁੰਚਣ ਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ, ਸ਼੍ਰੋਮਣੀ ਗੁਰਦੁਆਰਾ ਪੰਬੰਧਕ ਕਮੇਟੀ, ਸੰਗਤ ਟਾਹਲੀ ਮੁਹੱਲਾ, ਰਾਮਗੜ੍ਹੀਆ ਨੌਜਵਾਨ ਸਭਾ, ਵਿਸ਼ਵਕਰਮਾ ਭਵਨ ਕਮੇਟੀ ਬਜ਼ਾਰ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਜਿਸ ਦੇ ਚਲਦਿਆਂ ਕਰਤਾਰਪੁਰ ਅੱਡੇ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਕਰਤਾਰਪੁਰ ਦੀਆਂ ਸੰਗਤਾਂ ਨੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਭਾਏਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪੈਦਲ ਯਾਤਰਾ ਵਿੱਚ ਸਭ ਤੋਂ ਅੱਗੇ ਸਿੰਘਾਂ ਵੱਲੋਂ ਸ਼ਸ਼ਤਰ ਵਿੱਦਿਆ ਦੇ ਜੋਹਰ ਵਿਖਾਏ ਗਏ ਅਤੇ ਸ਼ਬਦੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਗੁਰੂ ਸ਼ਬਦ ਨਾਲ ਜੋੜੀ ਰੱਖਿਆ। ਇਸ ਦੌਰਾਨ ਰਸਤੇ ਵਿੱਚ ਵੱਖ ਵੱਖ ਥਾਵਾਂ ਤੇ ਸੰਗਤਾਂ ਲਈ ਚਾਹ, ਦੁ੍ੱਧ, ਬਿਸਕੁੱਟ ਅਤੇ ਪੂਰੀ ਛੋਲੇ ਦੇ ਲੰਗਰ ਲਗਾਏ ਗਏ। ਇਸ ਸਾਲਾਨਾ ਯਾਤਰਾ ਦੀ ਸਮਾਪਤੀ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਵਿਆਹ ਅਸਥਾਨ ਜਗਤ ਮਾਤਾ ਗੁਜਰ ਕੌਰ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਕੀਤੀ ਗਈ। ਜਿੱਥੇ ਜਥੇਦਾਰ ਬਾਬਾ ਦਿਲਬਾਗ ਸਿੰਘ ਜੀ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਵੱਲੋਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ।
ਇਸ ਮੌਕੇ ਪੈਦਲ ਯਾਤਰਾ ਦੇ ਪ੍ਰਬੰਧਕ ਭਾਈ ਸੁਰਿੰਦਰਪਾਲ ਸਿੰਘ, ਭਾਈ ਜਸਪਾਲ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਮੋਹਨ ਸਿੰਘ, ਜੋਧ ਸਿੰਘ, ਸੁਰਜੀਤ ਸਿੰਘ ਆਦਿ ਦਾ ਬਾਬਾ ਦਿਲਬਾਗ ਸਿੰਘ ਕਾਰਸੇਵਾ ਵਾਲਿਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਲਖਵੰਤ ਸਿੰਘ, ਤਜਿੰਦਰ ਸਿੰਘ ਖਾਲਸਾ ਪ੍ਰਧਾਨ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ, ਗੁਰਪ੍ਰੀਤ ਸਿੰਘ ਖਾਲਸਾ, ਗੁਰਦਿੱਤ ਸਿੰਘ, ਭਾਈ ਮਨਜੀਤ ਸਿੰਘ, ਬਲਵਿੰਦਰ ਸਿੰਘ ਤਿੰਮੋਵਾਲ, ਮਾਸਟਰ ਅਮਰੀਕ ਸਿੰਘ, ਸੇਵਾ ਸਿੰਘ ਸਾਬਕਾ ਕੌਂਸਲਰ, ਅਵਤਾਰ ਸਿੰਘ, ਗੁਰਦਿਆਲ ਸਿੰਘ, ਹਰਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਜੁਝਾਰ ਸਿੰਘ ਸੱਗੂ, ਬਚਨ ਸਿੰਘ, ਜਸਵਿੰਦਰ ਸਿੰਘ, ਪਾਲ ਸਿੰਘ, ਪ੍ਰਭਜੋਤ ਸਿੰਘ, ਹਰਜੀਤ ਸਿੰਘ, ਮਨਮੋਹਨ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ, ਗੁਰਦੇਵ ਸਿੰਘ ਸੱਗੂ, ਜਸਪਾਲ ਸਿੰਘ ਦੀਪਕ ਸ਼ਰਮਾ, ਸਰਬਜੀਤ ਅਰੋੜਾ, ਸ਼੍ਰੀ ਕ੍ਰਿਸ਼ਨ ਵਾਸਲ, ਪਵਨ ਠਾਕੁਰ, ਕੌਂਸਲਰ ਬੀਬੀ ਬਲਵਿੰਦਰ ਕੌਰ, ਕੌਂਸਲਰ ਬੀਬੀ ਮਨਜਿੰਦਰ ਕੌਰ, ਕੁਲਵਿੰਦਰ ਕੌਰ ਭੁੱਲਰ, ਬੀਬੀ ਹਰਬੰਸ ਕੌਰ ਪਲਾਹਾ, ਕੁਲਵੰਤ ਕੌਰ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਿਰ ਸਨ।
Author: Gurbhej Singh Anandpuri
ਮੁੱਖ ਸੰਪਾਦਕ