ਸ਼ਾਹਪੁਰ ਕੰਢੀ 27 ਦਸੰਬਰ( ਸੁਖਵਿੰਦਰ ਜੰਡੀਰ )-ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਬਹੁਤ ਜ਼ਰੂਰੀ ਹਨ ਅਤੇ ਇਸ ਸਮੇਂ ਨੌਜਵਾਨ ਵੀ ਖੇਡਾਂ ਵਿੱਚ ਆਪਣੀ ਰੁਚੀ ਦਿਖਾ ਰਹੇ ਹਨ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ ਦਾ ਰਹਿਣ ਵਾਲਾ ਨੌਜਵਾਨ ਕਾਰਤਿਕ ਮਨਹਾਸ ਜੋ ਪਹਿਲਾਂ ਵੀ ਕਈ ਵਾਰ ਖੇਡ ਜਗਤ ਵਿੱਚ ਆਪਣਾ ਨਾਮ ਬਣਾ ਚੁੱਕਿਆ ਹੈ ਅਤੇ ਇਕ ਵਾਰ ਫਿਰ ਉਸ ਨੇ ਕੈਡਿਟ ਐਂਡ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਤੀਸ਼ ਕੁਮਾਰ ਨੇ ਦੱਸਿਆ ਕਿ ਕਾਰਤਿਕ ਮਨਹਾਸ ਜੋ ਪਹਿਲਾਂ ਵੀ ਕਈ ਵਾਰ ਖੇਡਾਂ ਵਿੱਚ ਕਈ ਮੈਡਲ ਜਿੱਤ ਚੁੱਕਿਆ ਹੈ ਉਨ੍ਹਾਂ ਦੱਸਿਆ ਕਿ ਕਾਰਤਿਕ ਦਾ ਖੇਡਾਂ ਪ੍ਰਤੀ ਰੁਝਾਨ ਛੋਟੀ ਉਮਰ ਵਿੱਚ ਹੀ ਰਿਹਾ ਹੈ ਅਤੇ ਪੜ੍ਹਾਈ ਦੇ ਨਾਲ ਨਾਲ ਉਹ ਖੇਡਾਂ ਵੱਲ ਲਗਾਤਾਰ ਧਿਆਨ ਦਿੰਦਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਕੈਡਿਟ ਐਂਡ ਜੂਨੀਅਰ ਨੈਸ਼ਨਲ ਕਿੱਕ ਬੌਕਸਿੰਗ ਚੈਂਪੀਅਨਸ਼ਿਪ ਵਿੱਚ ਉਸ ਨੇ ਸਿਲਵਰ ਮੈਡਲ ਜਿੱਤ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਇਸ ਮੌਕੇ ਉਨ੍ਹਾਂ ਨੇ ਕਾਰਤਿਕ ਮਨਹਾਸ ਨੂੰ ਇਸ ਜਿੱਤ ਦੀ ਵਧਾਈ ਦਿੱਤੀ
Author: Gurbhej Singh Anandpuri
ਮੁੱਖ ਸੰਪਾਦਕ